ਪ੍ਰਦੀਪ ਛਾਬੜਾ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਸਨ ਬਿਮਾਰ
ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਦੇ ਸਾਬਕਾ ਮੇਅਰ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪ੍ਰਦੀਪ ਛਾਬੜਾ ਦਾ ਅੱਜ ਦੇਹਾਂਤ ਹੋ ਗਿਆ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਛਾਬੜਾ ਪਿਛਲੇ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਜ਼ਿਕਰਯੋਗ ਹੈ ਕਿ ਪ੍ਰਦੀਪ ਛਾਬੜਾ ਚੰਡੀਗੜ੍ਹ ਨਗਰ ਕੌਂਸਲ ਦੇ ਤਿਨ ਵਾਰ ਕੌਂਸਲਰ ਰਹੇ ਜਦਕਿ ਇਕ ਵਾਰ ਉਹ ਚੰਡੀਗੜ੍ਹ ਦੇ ਮੇਅਰ ਵੀ ਬਣੇ ਸਨ। ਛਾਬੜਾ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਵੀ ਰਹੇ ਜਦਕਿ 2021 ’ਚ ਉਹ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ