More
    HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

    ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

    ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥

    ਵਿਆਖਿਆ:- ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ ॥੧॥ 10-07-24, ਅੰਗ:-637

    RELATED ARTICLES

    Most Popular

    Recent Comments