ਪੰਜਾਬ ਪਬਲਿਕ ਸਰਵਿਸ ਕਮਿਸ਼ਨ (PPSC) ਦੇ ਚੇਅਰਮੈਨ ਦੀ ਨਿਯੁਕਤੀ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਪੀ.ਪੀ.ਐਸ.ਸੀ. ਚੇਅਰਮੈਨ ਦੀ ਨਿਯੁਕਤੀ ਸਬੰਧੀ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਐਮ. ਮਾਨ ਨੇ ਕਿਹਾ ਕਿ ਕੈਬਨਿਟ ਮੀਟਿੰਗ ਵਿੱਚ ਆਈ.ਪੀ.ਐਸ. ਅਧਿਕਾਰੀ ਜਤਿੰਦਰ ਸਿੰਘ ਔਲਖ ਦਾ ਤਬਾਦਲਾ ਪੀ.ਪੀ.ਐਸ.ਸੀ. ਚੇਅਰਮੈਨ ਨਿਯੁਕਤ ਕਰਨ ਦਾ ਫੈਸਲਾ ਲਿਆ ਗਿਆ ਹੈ।
ਜਤਿੰਦਰ ਸਿੰਘ ਔਲਖ ਦੀ ਨਿਯੁਕਤੀ ਸਬੰਧੀ ਰਾਜਪਾਲ ਨੂੰ ਸਿਫਾਰਸ਼ ਭੇਜੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦਾ ਅਹੁਦਾ ਪਿਛਲੇ ਸਾਲ ਸਤੰਬਰ ਤੋਂ ਖਾਲੀ ਪਿਆ ਹੈ।