More
    HomePunjabi Newsਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੂੰ ਹੋਇਆ ਕਰੋਨਾ

    ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੂੰ ਹੋਇਆ ਕਰੋਨਾ

    ਆਈਸੋਲੇਸ਼ਨ ’ਚ ਰਹਿ ਕੇ ਬਾਈਡਨ ਕਰਨਗੇ ਕੰਮ

    ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਕਰੋਨਾ ਪਾਜ਼ੇਟਿਵ ਪਾਏ ਗਏ ਹਨ। ਵਾਈਟ ਹਾਊਸ ਨੇ ਦੱਸਿਆ ਕਿ ਉਹ ਆਈਸੋਲੇਸ਼ਨ ਵਿਚ ਰਹਿ ਕੇ ਕੰਮ ਕਰਨਗੇ। ਧਿਆਨ ਰਹੇ ਕਿ ਜੋਅ ਬਾਈਡਨ ਨੇ ਇਹ ਵੀ ਕਿਹਾ ਸੀ ਕਿ ਜੇਕਰ ਡਾਕਟਰ ਉਨ੍ਹਾਂ ਨੂੰ ਅਨਫਿੱਟ ਐਲਾਨ ਦਿੰਦੇ ਹਨ ਤਾਂ ਉਹ ਰਾਸ਼ਟਰਪਤੀ ਚੋਣਾਂ ਦੀ ਦੌੜ ਵਿਚੋਂ ਪਿੱਛੇ ਹਟ ਜਾਣਗੇ।

    ਇਹ ਗੱਲ ਬਾਈਡਨ ਨੇ ਇਕ ਇੰਟਰਵਿਊ ਦੌਰਾਨ ਕਹੀ ਸੀ ਅਤੇ ਇਕ ਦਿਨ ਪਹਿਲਾਂ ਹੀ ਇਸ ਇੰਟਰਵਿਊ ਨੂੰ ਟੈਲੀਕਾਸਟ ਕੀਤਾ ਗਿਆ ਹੈ। ਬਾਈਡਨ ਨੇ ਜਨਤਕ ਤੌਰ ’ਤੇ ਅਜਿਹਾ ਪਹਿਲੀ ਵਾਰ ਕਿਹਾ ਹੈ। ਇਸ ਤੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਦੀ ਸਿਹਤ ਨੂੰ ਲੈ ਕੇ ਕਈ ਤਰ੍ਹਾਂ ਦੇ ਸਵਾਲ ਵੀ ਉਠੇ ਸਨ। ਜ਼ਿਕਰਯੋਗ ਹੈ ਕਿ ਅਮਰੀਕਾ ਵਿਚ ਇਸੇ ਸਾਲ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਵਿਚ ਡੈਮੋਕਰੇਟਿਕ ਪਾਰਟੀ ਦੇ ਉਮੀਦਵਾਰ ਜੋਅ ਬਾਈਡਨ ਅਤੇ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਡੋਨਾਲਡ ਟਰੰਪ ਆਹਮਣੇ-ਸਾਹਮਣੇ ਹਨ। 

    RELATED ARTICLES

    Most Popular

    Recent Comments