More
    HomePunjabi Newsਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਬੌਲੀਵੁੱਡ ਗਾਇਕ ਮੀਕਾ ਸਿੰਘ

    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਬੌਲੀਵੁੱਡ ਗਾਇਕ ਮੀਕਾ ਸਿੰਘ

    ਸਰਬੱਤ ਦੇ ਭਲੇ ਲਈ ਮੀਕਾ ਸਿੰਘ ਨੇ ਕੀਤੀ ਅਰਦਾਸ

    ਅੰਮਿ੍ਰਤਸਰ/ਬਿਊਰੋ ਨਿਊਜ਼ : ਬੌਲੀਵੁੱਡ ਗਾਇਕ ਮੀਕਾ ਸਿੰਘ ਅੱਜ ਸ਼ੁੱਕਰਵਾਰ ਨੂੰ ਅੰਮਿ੍ਰਤਸਰ ਵਿਖੇ ਪਹੁੰਚੇ। ਸਭ ਤੋਂ ਪਹਿਲਾਂ ਮੀਕਾ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਉਪਰੰਤ ਉਨ੍ਹਾਂ ਇਲਾਹੀ ਗੁਰਬਾਣੀ ਅਤੇ ਕੀਰਤਨ ਸਰਵਣ ਕੀਤਾ। ਮੀਕਾ ਸਿੰਘ ਨੇ ਪਰਿਕਰਮਾ ਦੌਰਾਨ ਨਾ ਤਾਂ ਸ੍ਰੀ ਹਰਿਮੰਦਰ ਸਾਹਿਬ ਦੀ ਕੋਈ ਤਸਵੀਰ ਲਈ ਅਤੇ ਨਾ ਹੀ ਉਨ੍ਹਾਂ ਮੀਡੀਆ ਨੂੰ ਅਜਿਹਾ ਕਰਨ ਦਿੱਤਾ।

    ਧਿਆਨ ਰਹੇ ਕਿ ਲੰਘੇ ਦਿਨੀਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ’ਤੇ ਤਸਵੀਰਾਂ ਖਿੱਚਣ ਅਤੇ ਵੀਡੀਓਗ੍ਰਾਫ਼ੀ ਕਰਨ ’ਤੇ ਪਾਬੰਦੀ ਲਗਾ ਦਿੱਤੀ ਗਈ ਸੀ। ਮੀਕਾ ਸਿੰਘ ਨੇ ਕਿਹਾ ਕਿ ਉਹ ਹਰ ਸਾਲ ਸੱਚਖੰਡੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਂਦੇ ਹਨ ਅਤੇ ਇਸ ਵਾਰ ਵੀ ਉਨ੍ਹਾਂ ਦਾ ਕਾਫ਼ੀ ਸਮੇਂ ਤੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਦਾ ਮਨ ਸੀ। ਪਰ ਗੁਰੂ ਸਾਹਿਬਾਨ ਦੀ ਆਗਿਆ ਤੋਂ ਬਿਨਾ ਕੋਈ ਇਨਸਾਨ ਇਥੇ ਕਿਵੇਂ ਆ ਸਕਦਾ ਹੈ। ਮੀਕਾ ਸਿੰਘ ਨੇ ਆਪਣੇ ਨਵੇਂ ਪ੍ਰੋਜੈਕਟ ਸਬੰਧੀ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ ਜਦਕਿ ਉਨ੍ਹਾਂ ਇਸ਼ਾਰਾ ਕੀਤਾ ਕਿ ਉਹ ਜਲਦੀ ਹੀ ਕੁੱਝ ਨਵਾਂ ਕਰਨ ਜਾ ਰਹੇ ਹਨ। ਜਿਸ ਦੀ ਜਾਣਾਕਾਰੀ ਉਹ ਜਲਦੀ ਹੀ ਆਪਣੇ ਚਾਹੁਣ ਵਾਲਿਆਂ ਨਾਲ ਸਾਂਝੀ ਕਰਨਗੇ।

    RELATED ARTICLES

    Most Popular

    Recent Comments