ਪੰਜਾਬ ਦੇ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਖ਼ਿਲਾਫ਼ ਈਡੀ ਵੱਲੋਂ ਦਰਜ ਕੀਤਾ ਗਿਆ ਕੇਸ ਸੁਪਰੀਮ ਕੋਰਟ ਵਿੱਚ ਪਹੁੰਚ ਗਿਆ ਹੈ। ਆਪਣੀ ਪਟੀਸ਼ਨ ਵਿੱਚ ਵਿਧਾਇਕ ਨੇ ਈਡੀ ਵੱਲੋਂ ਕੀਤੀ ਗ੍ਰਿਫ਼ਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦਿੱਤੀ ਹੈ। ਉਸ ‘ਤੇ ਕਰੋੜਾਂ ਰੁਪਏ ਦੀ ਧੋਖਾਧੜੀ ਦਾ ਦੋਸ਼ ਹੈ। ਹਾਲਾਂਕਿ ਇਸ ਤੋਂ ਪਹਿਲਾਂ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਇਸ ‘ਚ ਉਨ੍ਹਾਂ ਨੇ ਪ੍ਰਚਾਰ ਕਰਨ ਦੀ ਇਜਾਜ਼ਤ ਮੰਗੀ ਸੀ। ਪਰ ਅਦਾਲਤ ਨੇ ਇਸ ਨੂੰ ਰੱਦ ਕਰ ਦਿੱਤਾ।
ਆਪ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਖ਼ਿਲਾਫ਼ ਈਡੀ ਵੱਲੋਂ ਦਰਜ ਕੀਤਾ ਕੇਸ ਪੁੱਜਾ ਸੁਪਰੀਮ ਕੋਰਟ
RELATED ARTICLES