More
    HomePunjabi Newsਸਾਕਾ ਨੀਲਾ ਤਾਰਾ ਦੌਰਾਨ ਨੁਕਸਾਨੇ ਗਏ ਸ੍ਰੀ ਅਕਾਲ ਤਖਤ ਸਾਹਿਬ ਦਾ ਮਾਡਲ...

    ਸਾਕਾ ਨੀਲਾ ਤਾਰਾ ਦੌਰਾਨ ਨੁਕਸਾਨੇ ਗਏ ਸ੍ਰੀ ਅਕਾਲ ਤਖਤ ਸਾਹਿਬ ਦਾ ਮਾਡਲ ਆਸਟਰੇਲੀਆ ਦੇ ਮਿਊਜ਼ੀਅਮ ’ਚ ਹੋਵੇਗਾ ਸ਼ੁਸੋਭਿਤ

    ਅੰਮਿ੍ਤਸਰ ਦੇ ਆਰਟਿਸਟ ਗੁਰਪ੍ਰੀਤ ਸਿੰਘ ਵੱਲੋਂ ਤਿਆਰ ਕੀਤਾ ਗਿਆ ਹੈ ਮਾਡਲ

    ਅੰਮਿ੍ਰਤਸਰ/ਬਿਊਰੋ ਨਿਊਜ਼ : 1984 ਦੇ ਸਾਕਾ ਨੀਲਾ ਤਾਰਾ ਦੌਰਾਨ ਨੁਕਸਾਨੇ ਗਏ ਸ੍ਰੀ ਅਕਾਲ ਤਖਤ ਸਾਹਿਬ ਦਾ ਮਾਡਲ ਜਲਦੀ ਆਸਟਰੇਲੀਆ ਦੇ ਮਿਊਜ਼ੀਅਮ ਵਿਚ ਸੁਸ਼ੋਭਿਤ ਕੀਤਾ ਜਾਵੇਗਾ। ਲੰਘੇ ਜੂਨ ਮਹੀਨੇ ’ਚ ਆਸਟਰੇਲੀਆ ਦੀ ਸਰਕਾਰ ਨੇ ਅੰਮਿ੍ਰਤਸਰ ਦੇ ਪੇਪਰ ਆਰਟਿਸਟ ਗੁਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਕੇ ਮਾਡਲ ਤਿਆਰ ਕਰਨ ਲਈ ਕਿਹਾ ਸੀ।

    ਪੇਪਰ ਆਰਟਿਸਟ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਦੋ ਮਾਡਲ ਤਿਆਰ ਕੀਤੇ ਗਏ ਹਨ। ਜਿਨ੍ਹਾਂ ਵਿਚ ਜੂਨ 1984 ਤੋਂ ਪਹਿਲਾਂ ਬਣੇ ਸ੍ਰੀ ਅਕਾਲ ਤਖਤ ਸਾਹਿਬ ਦਾ ਮਾਡਲ ਅਤੇ ਦੂਜਾ ਸਾਕਾ ਨੀਲਾ ਤਾਰਾ ਦੌਰਾਨ ਨੁਕਸਾਨੇ ਗਏ ਸ੍ਰੀ ਅਕਾਲ ਤਖਤ ਸਾਹਿਬ ਦਾ ਹੈ। ਗੁਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਮਾਡਲ ਨੂੰ ਤਿਆਰ ਕਰਨ ਦਾ ਉਦੇਸ਼ ਪਿਛਲੇ 40 ਸਾਲਾਂ ਤੋਂ ਸਿੱਖ ਪੰਥ ਦੇ ਨਿਆਂ ਲਈ ਕੀਤੇ ਜਾ ਰਹੇ ਸੰਘਰਸ਼ ਨੂੰ ਬਿਆਨ ਕਰਨਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦਾ ਇਹ ਮਾਡਲ ਸੂਰਬੀਰਾਂ ਦੀ ਸ਼ਹਾਦਤ ਨੂੰ ਸਮਰਪਿਤ ਹੈ। ਇਸ ਤੋਂ ਪਹਿਲਾਂ ਵੀ ਗੁਰਪ੍ਰੀਤ ਸਿੰਘ ਵੱਲੋਂ ਤਿਆਰ ਕੀਤੇ ਗਏ ਮਾਡਲ ਇੰਗਲੈਂਡ, ਕੈਨੇਡਾ ਅਤੇ ਸਿੰਗਾਪੁਰ ਸਮੇਤ ਕਈ ਦੇਸ਼ਾਂ ਵਿਚ ਪ੍ਰਦਰਸ਼ਿਤ ਕੀਤੇ ਜਾ ਚੁੱਕੇ ਹਨ।

    RELATED ARTICLES

    Most Popular

    Recent Comments