HomePunjabi Newsਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਅਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਨੇ ਦਿੱਤੀ...

ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਅਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

ਸਾਬਕਾ ਕੇਂਦਰੀ ਮੰਤਰੀ ਅਜੇ ਮਿਸ਼ਰਾ ਦਾ ਮੁੰਡਾ ਹੈ ਅਸ਼ੀਸ਼ ਮਿਸ਼ਰਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ 2021 ਦੇ ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਜੇਲ੍ਹ ’ਚ ਬੰਦ ਸਾਬਕਾ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਮੁੰਡੇ ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਹੈ। ਜ਼ਮਾਨਤ ਅਰਜ਼ੀ ਮਨਜੂਰ ਕਰਨ ਤੋਂ ਬਾਅਦ ਅਦਾਲਤ ਵਲੋਂ ਅਸ਼ੀਸ਼ ਮਿਸ਼ਰਾ ਨੂੰ ਦਿੱਲੀ ਜਾਂ ਲਖਨਊ ਵਿਚ ਹੀ ਰਹਿਣ ਦਾ ਨਿਰਦੇਸ਼ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ 3 ਅਕਤੂਬਰ 2021 ਨੂੰ ਲਖੀਮਪੁਰ ਖੀਰੀ ਵਿਚ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ’ਤੇ ਕੇਂਦਰੀ ਮੰਤਰੀ ਦੇ ਮੁੰਡੇ ਅਸ਼ੀਸ਼ ਮਿਸ਼ਰਾ ਨੇ ਗੱਡੀ ਚੜ੍ਹਾ ਦਿੱਤੀ ਸੀ ਅਤੇ 4 ਕਿਸਾਨਾਂ ਦੀ ਮੌਕੇ ’ਤੇ ਹੀ ਜਾਨ ਚਲੇ ਗਈ ਸੀ। ਇਸ ਤੋਂ ਬਾਅਦ ਹੋਈ ਹਿੰਸਾ ਦੌਰਾਨ 4 ਹੋਰ ਵਿਅਕਤੀਆਂ ਦੀ ਮੌਤ ਵੀ ਹੋ ਗਈ ਸੀ। ਇਸ ਘਟਨਾ ਲਈ ਅਸ਼ੀਸ਼ ਮਿਸ਼ਰਾ ’ਤੇ ਆਰੋਪ ਲੱਗੇ ਸਨ ਅਤੇ ਉਸ ਨੂੰ ਗਿ੍ਫਤਾਰ ਕਰ ਲਿਆ ਗਿਆ ਸੀ।  

RELATED ARTICLES

Most Popular

Recent Comments