ਸ਼ੰਭੂ ਬਾਰਡਰ ਤੇ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਿਕ ਤਰਨ ਤਾਰਨ ਦੇ ਬਜ਼ੁਰਗ ਕਿਸਾਨ ਨੂੰ ਸ਼ੰਭੂ ਬਾਰਡਰ ਮੋਰਚੇ ਦੌਰਾਨ ਦਿਲ ਦਾ ਦੌਰਾ ਪੈ ਗਿਆ। ਸਾਥੀ ਕਿਸਾਨਾਂ ਵੱਲੋਂ ਜਦ ਤੱਕ ਉਹਨਾਂ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਇਸ ਦੀ ਪੁਸ਼ਟੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੀਨੀਅਰ ਆਗੂ ਸਰਵਨ ਸਿੰਘ ਪੰਧੇਰ ਨੇ ਕੀਤੀ ਹੈ।
ਸ਼ੰਭੂ ਬਾਰਡਰ ਤੇ ਇੱਕ ਹੋਰ ਕਿਸਾਨ ਦੀ ਦਿਲ ਦਾ ਦੌਰਾ ਪੈਣ ਦੇ ਕਰਕੇ ਮੌਤ
RELATED ARTICLES