More
    HomePunjabi Newsਔਰਤਾਂ ਤੇ ਲੜਕੀਆਂ ਨੂੰ ਮਿਲਣਗੇ 3 ਲੱਖ ਕਰੋੜ ਰੁਪਏ

    ਔਰਤਾਂ ਤੇ ਲੜਕੀਆਂ ਨੂੰ ਮਿਲਣਗੇ 3 ਲੱਖ ਕਰੋੜ ਰੁਪਏ

    ਬਜਟ ਦੌਰਾਨ ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੇ ਕੀਤਾ ਐਲਾਨ

    ਨਵੀਂ ਦਿੱਲੀ/ਬਿਊਰੋ ਨਿਊਜ਼ : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਪੇਸ਼ ਕਰਦਿਆਂ ਕਿਹਾ ਕਿ ਔਰਤਾਂ ਤੇ ਲੜਕੀਆਂ ਨੂੰ ਲਾਭ ਪਹੁੰਚਾਉਣ ਵਾਲੀਆਂ ਯੋਜਨਾਵਾਂ ਲਈ ਤਿੰਨ ਲੱਖ ਕਰੋੜ ਰੁਪਏ ਰੱਖੇ ਗਏ ਹਨ। ਉਤਰ ਪੂਰਬ ਖੇਤਰ ਵਿਚ ਇੰਡੀਆ ਪੋਸਟ ਪੇਮੈਂਟ ਬੈਂਕ ਦੀਆਂ ਸੌ ਤੋਂ ਵੱਧ ਸ਼ਾਖਾਵਾਂ ਖੋਲ੍ਹੀਆਂ ਜਾਣਗੀਆਂ। ਨਿੱਜੀ ਸੈਕਟਰ ਨੂੰ ਹਰ ਖੇਤਰ ਵਿਚ ਸਰਕਾਰ ਦੀਆਂ ਯੋਜਨਾਵਾਂ ਜ਼ਰੀਏ ਮਦਦ ਕੀਤੀ ਜਾਵੇਗੀ। ਵਿੱਤ ਮੰਤਰੀ ਨੇ ਕਿਹਾ ਕਿ ਫੂਡ ਸੇਫਟੀ ਲੈਬ ਖੋਲ੍ਹਣ ਲਈ ਐਮਐਸਐਮਈ ਦੀ ਮਦਦ ਕੀਤੀ ਜਾਵੇਗੀ। ਈ-ਕਾਮਰਸ ਬਰਾਮਦ ਨੂੰ ਹੁਲਾਰਾ ਦੇਣ ਲਈ ਪ੍ਰਾਈਵੇਟ ਸੈਕਟਰ ਨਾਲ ਮਿਲ ਕੇ ਯੋਜਨਾਵਾਂ ਲਿਆਂਦੀਆਂ ਜਾਣਗੀਆਂ।

    RELATED ARTICLES

    Most Popular

    Recent Comments