More
    HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

    ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

    ਸਲੋਕੁ ਮ: ੩ ਵਾਹੁ ਵਾਹੁ ਆਪਿ ਅਖਾਇਦਾ ਗੁਰ ਸਬਦੀ ਸਚੁ ਸੋਇ॥ ਵਾਹੁ ਵਾਹੁ ਸਿਫਤਿ ਸਲਾਹ ਹੈ ਗੁਰਮੁਖਿ ਬੂਝੈ ਕੋਇ ॥ ਵਾਹੁ ਵਾਹੁ ਬਾਣੀ ਸਚੁ ਹੈ ਸਚਿ ਮਿਲਾਵਾ ਹੋਇ ॥ ਨਾਨਕ ਵਾਹੁ ਵਾਹੁ ਕਰਤਿਆ ਪ੍ਰਭੁ ਪਾਇਆ ਕਰਮਿ ਪਰਾਪਤਿ ਹੋਇ ॥੧॥

    ਵਿਆਖਿਆ:-ਉਹ ਸੱਚਾ ਪ੍ਰਭੂ ਆਪ ਹੀ ਸਤਿਗੁਰੂ ਦੇ ਸ਼ਬਦ ਦੀ ਰਾਹੀਂ (ਮਨੁੱਖ ਪਾਸੋਂ) ‘ਵਾਹੁ ਵਾਹੁ ਅਖਵਾਂਦਾ ਹੈ (ਭਾਵ, ਸਿਫ਼ਤ-ਸਾਲਾਹ ਕਰਾਂਦਾ ਹੈ), ਕੋਈ ਵਿਰਲਾ) ਗੁਰਮੁਖ ਸਮਝਦਾ ਹੈ ਕਿ ‘ਵਾਹ ਵਾਹ’ ਆਖਣਾ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਹੈ, ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਬਾਣੀ ਪਰਮਾਤਮਾ ਦਾ ਰੂਪ ਹੈ, (ਇਸ ਨਾਲ) ਪਰਮਾਤਮਾ ਵਿਚ ਮੇਲ ਹੁੰਦਾ ਹੈ| ਹੇ ਨਾਨਕ! (ਪ੍ਰਭੂ ਦੀ) ਸਿਫ਼ਤ-ਸਾਲਾਹ ਕਰਦਿਆਂ ਪ੍ਰਭੂ ਮਿਲ ਪੈਂਦਾ ਹੈ; (ਪਰ, ਇਹ ਸਿਫ਼ਤ-ਸਾਲਾਹ) ਪ੍ਰਭੂ ਦੀ ਮਿਹਰ ਨਾਲ ਮਿਲਦੀ ਹੈ ॥੧॥26-07-24, ਅੰਗ:-514

    RELATED ARTICLES

    Most Popular

    Recent Comments