ਮਨੂ ਭਾਕਰ ਨੇ ਪੈਰਿਸ ਓਲੰਪਿਕ ਦੇ ਵਿੱਚ ਪਹਿਲਾ ਮੈਡਲ ਭਾਰਤ ਦੀ ਝੋਲੀ ਪਾਇਆ ਹੈ । ਮਨੂ ਭਾਕਰ ਨੇ ਨਿਸ਼ਾਨੇਬਾਜ਼ੀ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਹੈ । ਇਸ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਮਨੂ ਭਾਕਰ ਨੂੰ ਵਧਾਈ ਦਿੱਤੀ। ਉਹਨਾਂ ਲਿਖਿਆ ਕਿ ਭਾਰਤ ਦੀ ਧੀ ਮਨੂ ਭਾਕਰ ਨੇ ਅੱਜ ਪੈਰਿਸ ਓਲੰਪਿਕ ਵਿੱਚ ਨਿਸ਼ਾਨੇਬਾਜ਼ੀ ਦੇ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕੀਤਾ…ਸਾਡੀ ਮਾਣਮੱਤੀ ਖਿਡਾਰਨ ਨੂੰ ਬਹੁਤ ਬਹੁਤ ਮੁਬਾਰਕਾਂ…ਚੱਕ ਦੇ ਇੰਡੀਆ।
ਸੀਐਮ ਭਗਵੰਤ ਮਾਨ ਨੇ ਮਨੂ ਭਾਕਰ ਨੂੰ ਮੈਡਲ ਜਿੱਤਣ ਤੇ ਵਧਾਈ ਦਿੱਤੀ
RELATED ARTICLES