ਕਿਹਾ : ਪੰਜਾਬ ਅਤੇ ਹਰਿਆਣਾ ਸਰਕਾਰ ਕਿਸਾਨੀ ਮੰਗਾਂ ਦਾ ਹੱਲ ਕੱਢਣ ਲਈ ਕਮੇਟੀ ਦਾ ਕਰਨ ਗਠਨ
ਨਵੀਂ ਦਿੱਲੀ/ਬਿਊਰੋ ਨਿਊਜ਼ : ਅੱਜ ਸੁਪਰੀਮ ਕੋਰਟ ਵਿਚ ਸ਼ੰਭੂ ਬਾਰਡਰ ਸੰਬੰਧੀ ਸੁਣਵਾਈ ਕੀਤੀ ਗਈ। ਇਸ ਦੌਰਾਨ ਸੁਪਰੀਮ ਕੋਰਟ ਨੇ ਹਰਿਆਣਾ ਅਤੇ ਪੰਜਾਬ ਸਰਕਾਰ ਦੋਵਾਂ ਨੂੰ ਕਿਹਾ ਹੈ ਕਿ ਉਹ ਸ਼ੰਭੂ ਸਰਹੱਦ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਤੱਕ ਪਹੁੰਚ ਕਰਨ ਅਤੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕੱਢਣ ਲਈ ਕਮੇਟੀ ਦੇ ਗਠਨ ਲਈ ਸਾਂਝੇ ਨਾਵਾਂ ਦਾ ਸੁਝਾਅ ਦੇਣ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਕਿਹਾ ਕਿ ਅੰਬਾਲਾ ਨੇੜੇ ਸ਼ੰਭੂ ਸਰਹੱਦ ’ਤੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਦਾ ਉਸ ਦਾ ਪਹਿਲਾ ਹੁਕਮ, ਜਾਰੀ ਰਹੇਗਾ। ਦੱਸ ਦੇਈਏ ਕਿ ਕਿਸਾਨ 13 ਫਰਵਰੀ ਤੋਂ ਸ਼ੰਭੂ ਬਾਰਡਰ ’ਤੇ ਧਰਨਾ ਲਗਾ ਕੇ ਬੈਠੇ ਹਨ।