ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਦੇ ਇੱਕ ਦਿਨਾਂ ਦੌਰੇ ‘ਤੇ ਹਨ। ਉਹ ਦੁਪਹਿਰ 12:30 ਵਜੇ ਮਨੀਮਾਜਰਾ ਵਿੱਚ 24 ਘੰਟੇ ਪਾਣੀ ਦੀ ਸਹੂਲਤ ਦੇਣ ਦੇ ਪ੍ਰਾਜੈਕਟ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਉਹ ਮਨੀਮਾਜਰਾ ਵਿੱਚ ਜਨ ਸਭਾ ਨੂੰ ਸੰਬੋਧਨ ਕਰਨਗੇ। ਇੱਥੋਂ ਕੇਂਦਰੀ ਗ੍ਰਹਿ ਮੰਤਰੀ ਸਿੱਧੇ ਚੰਡੀਗੜ੍ਹ ਸਕੱਤਰੇਤ ਪਹੁੰਚਣਗੇ। ਜਿੱਥੇ ਪ੍ਰਬੰਧਕ ਗੁਲਾਬਚੰਦ ਕਟਾਰੀਆ ਨੂੰ ਮਿਲਣਗੇ।