ਮੋਹਾਲੀ/ਬਿਊਰੋ ਨਿਊਜ਼ : ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਅਤੇ ਰਿਟਾਇਰਡ ਆਈਏਐਸ ਡਾ. ਸਤਬੀਰ ਬੇਦੀ ਵੱਲੋਂ ਸਿੱਖਿਆ ਬੋਰਡ ਦੇ ਚੇਅਰਪਰਸਨ ਦੇ ਅਹੁਦੇ ਤੋਂ ਅਸਤੀਫਾ ਦੇਣ ਦੀਆਂ ਚਰਚਾਵਾਂ ਜ਼ੋਰਾਂ ਤੇ ਹਨ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਡਾ. ਸਤਬੀਰ ਬੇਦੀ ਦਾ ਅਸਤੀਫਾ ਪ੍ਰਵਾਨ ਕਰ ਲਿਆ ਗਿਆ ਹੈ। ਉਨ੍ਹਾਂ ਦੀ ’ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਦਾ ਵਾਧੂ ਚਾਰਜ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਸੌਂਪ ਦਿੱਤਾ ਗਿਆ ਹੈ। ਸਿੱਖਿਆ ਬੋਰਡ ਦੀ ਚੇਅਰਪਰਸਨ ਵੱਲੋਂ ਦਿੱਤੇ ਗਏ ਅਸਤੀਫੇ ਦੇ ਕਾਰਨਾਂ ਸਬੰਧੀ ਪਤਾ ਨਹੀਂ ਚਲ ਸਕਿਆ।
ਜਿਕਰਯੋਗ ਹੈ ਅਸਤੀਫੇ ਦਾ ਮੁੱਖ ਕਾਰਨ ਬੋਰਡ ਚੇਅਰਪਰਸਨ ਡਾ. ਸਤਬੀਰ ਬੇਦੀ ਨੂੰ ਪੰਜਾਬੀ ਨਾ ਆਉਣ ਨੂੰ ਮੰਨਿਆ ਜਾ ਰਿਹਾ ਹੈ ਕਿਉਂਕਿ ਪੰਜਾਬ ਚਿੰਤਕਾਂ ਅਤੇ ਮਾਂ ਬੋਲੀ ਪੰਜਾਬੀ ਨੂੰ ਪਿਆਰ ਕਰਨ ਵਾਲਿਆਂ ਵੱਲੋਂ ਡਾ. ਸਤਬੀਰ ਬੇਦੀ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਸੀ।