More
    HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

    ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

    ਸੂਹੀ ਮਹਲਾ ੪ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥

    ਵਿਆਖਿਆ :- ਹੇ ਭਾਈ! ਨੀਵੀਂ ਜਾਤਿ ਵਾਲਾ ਮਨੁੱਖ ਭੀ ਪਰਮਾਤਮਾ ਦਾ ਨਾਮ ਜਪਣ ਨਾਲ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ (ਜੇ ਯਕੀਨ ਨਹੀਂ ਆਉਂਦਾ, ਤਾਂ ਕਿਸੇ ਪਾਸੋਂ) ਦਾਸੀ ਦੇ ਪੁੱਤਰ ਬਿਦਰ ਦੀ ਗੱਲ ਪੁੱਛ ਵੇਖੋ। ਉਸ ਬਿਦਰ ਦੇ ਘਰ ਵਿਚ ਕ੍ਰਿਸ਼ਨ ਜੀ ਜਾ ਕੇ ਠਹਿਰੇ ਸਨ ।੧। ਹੇ ਸੱਜਣੋ! ਪਰਮਾਤਮਾ ਦੀ ਅਸਚਰਜ ਸਿਫ਼ਤਿ-ਸਾਲਾਹ ਸੁਣਿਆ ਕਰੋ, ਜਿਸ ਦੀ ਬਰਕਤਿ ਨਾਲ ਹਰੇਕ ਕਿਸਮ ਦਾ ਸਹਿਮ ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਮਾਇਆ ਦੀ) ਭੁੱਖ ਮਿਟ ਜਾਂਦੀ ਹੈ ।੧। ਰਹਾਉ। 07-08-24 ਅੰਗ:-733

    RELATED ARTICLES

    Most Popular

    Recent Comments