ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੇ ਪੈਰਿਸ ਓਲੰਪਿਕ ‘ਚ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਕੁਸ਼ਤੀ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਉਸ ਨੇ ਵੀਰਵਾਰ ਨੂੰ ਸਵੇਰੇ 5.17 ਵਜੇ ਐਕਸ ‘ਤੇ ਇਕ ਪੋਸਟ ਵਿਚ ਲਿਖਿਆ- “ਮਾਂ, ਕੁਸ਼ਤੀ ਮੇਰੇ ਤੋਂ ਜਿੱਤ ਗਈ, ਮੈਂ ਹਾਰ ਗਿਆ। ਮਾਫ ਕਰਨਾ, ਤੇਰਾ ਸੁਪਨਾ, ਮੇਰਾ ਹੌਂਸਲਾ ਟੁੱਟ ਗਿਆ। ਮੇਰੇ ਕੋਲ ਹੁਣ ਇਸ ਤੋਂ ਵੱਧ ਤਾਕਤ ਨਹੀਂ ਹੈ। ਕੁਸ਼ਤੀ 2001-2024 ਨੂੰ ਅਲਵਿਦਾ, ਮੈਂ ਹਮੇਸ਼ਾ ਤੁਹਾਡੇ ਸਾਰਿਆਂ ਦੀ ਰਿਣੀ ਰਹਾਂਗੀ, ਮਾਫ ਕਰਨਾ।”
ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਕੁਸ਼ਤੀ ਤੋਂ ਲਿਆ ਸੰਨਿਆਸ, ਲਿਖੀ ਭਾਵੁਕ ਪੋਸਟ
RELATED ARTICLES