More
    HomePunjabi Newsਪੱਛਮੀ ਬੰਗਾਲ ਦੇ ਸਾਬਕਾ ਮੁੱਖ ਮੰਤਰੀ ਬੁੱਧਦੇਵ ਭੱਟਾਚਾਰੀਆ ਦਾ ਦਿਹਾਂਤ

    ਪੱਛਮੀ ਬੰਗਾਲ ਦੇ ਸਾਬਕਾ ਮੁੱਖ ਮੰਤਰੀ ਬੁੱਧਦੇਵ ਭੱਟਾਚਾਰੀਆ ਦਾ ਦਿਹਾਂਤ

    ਭੱਟਾਚਾਰੀਆ ਨੇ ਪਦਮ ਭੂਸ਼ਣ ਸਨਮਾਨ ਲੈਣ ਤੋਂ ਕਰ ਦਿੱਤਾ ਸੀ ਇਨਕਾਰ

    ਨਵੀਂ ਦਿੱਲੀ/ਬਿਊਰੋ ਨਿਊਜ਼ : ਪੱਛਮੀ ਬੰਗਾਲ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਪੀਆਈ (ਐਮ) ਦੇ ਨੇਤਾ ਬੁੱਧਦੇਵ ਭੱਟਾਚਾਰੀਆ ਦਾ ਅੱਜ ਵੀਰਵਾਰ ਨੂੰ ਦਿਹਾਂਤ ਹੋ ਗਿਆ। ਸਾਬਕਾ ਸੀ.ਐਮ. ਨੇ 80 ਸਾਲ ਦੀ ਉਮਰ ਵਿਚ ਕੋਲਕਾਤਾ ਸਥਿਤ ਆਪਣੇ ਘਰ ’ਚ ਆਖਰੀ ਸਾਹ ਲਿਆ। ਸੀਪੀਆਈ (ਐਮ) ਦੇ ਸੂਬਾ ਸਕੱਤਰ ਮੁਹੰਮਦ ਸਲੀਮ ਨੇ ਬੁੱਧਦੇਵ ਭੱਟਾਚਾਰੀਆ ਦੇ ਦਿਹਾਂਤ ਸਬੰਧੀ ਪੁਸ਼ਟੀ ਕੀਤੀ ਹੈ।

    ਬੁੱਧਦੇਵ ਭੱਟਾਚਾਰੀਆ ਪਿਛਲੇ ਸਮੇਂ ਬਿਮਾਰ ਚੱਲ ਰਹੇ ਸਨ ਅਤੇ ਵਧਦੀ ਉਮਰ ਦੇ ਨਾਲ-ਨਾਲ ਕਈ ਸਮੱਸਿਆਵਾਂ ਨਾਲ ਜੂਝ ਰਹੇ ਸਨ। ਭੱਟਾਚਾਰੀਆ ਨੂੰ ਪੱਛਮੀ ਬੰਗਾਲ ਦੀ ਔਰਗੈਨਿਕ ਕ੍ਰਾਂਤੀ ਦੇ ਲਈ ਵੀ ਜਾਣਿਆ ਜਾਂਦਾ ਹੈ। ਸਾਲ 2022 ਵਿਚ ਬੁੱਧਦੇਵ ਭੱਟਾਚਾਰੀਆ ਨੂੰ ਪਦਮ ਭੂਸ਼ਣ ਸਨਮਾਨ ਦੇਣ ਦਾ ਐਲਾਨ ਵੀ ਹੋਇਆ ਸੀ, ਪਰ ਉਨ੍ਹਾਂ ਨੇ ਇਹ ਸਨਮਾਨ ਲੈਣ ਤੋਂ ਇਨਕਾਰ ਕਰ ਦਿੱਤਾ ਸੀ। 

    RELATED ARTICLES

    Most Popular

    Recent Comments