ਪੰਜਾਬ ਕਾਂਗਰਸ ਨੇ ਅੱਜ ਪਟਿਆਲਾ ਵਿੱਚ ਤਿੰਨ ਰੋਜ਼ਾ ਸੰਸਦੀ ਪੱਧਰੀ ਵਰਕਰਾਂ ਦੀ ਮੀਟਿੰਗ ਬੁਲਾਈ ਹੈ। ਮੀਟਿੰਗ ‘ਚ ਪਾਰਟੀ ਚੋਣਾਂ ਲਈ ਉਮੀਦਵਾਰ ਦੇ ਨਾਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ।ਮੀਟਿੰਗ ‘ਚ ਪੰਜਾਬ ਕਾਂਗਰਸ ਦੇ ਇੰਚਾਰਜ ਦਵਿੰਦਰ ਯਾਦਵ, ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਅਤੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਪਹੁੰਚੇ ਹਨ। ਨਵਜੋਤ ਸਿੱਧੂ ਨੂੰ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਦਾ ਸੱਦਾ ਨਹੀਂ ਦਿੱਤਾ ਗਿਆ ਹੈ। ਨਵਜੋਤ ਸਿੱਧੂ ਦੇ ਕਰੀਬੀ ਮਨਸਿਮਰਤ ਸਿੰਘ ਸ਼ੈਰੀ ਰਿਆੜ ਨੇ ਇਸ ਦੀ ਪੁਸ਼ਟੀ ਕੀਤੀ ਹੈ।
ਕਾਂਗਰਸ ਵੱਲੋਂ ਪਟਿਆਲਾ ‘ਚ ਵਰਕਰਾਂ ਦੀ ਮੀਟਿੰਗ, ਨਵਜੋਤ ਸਿੱਧੂ ਨੂੰ ਨਹੀਂ ਸੱਦਿਆ
RELATED ARTICLES