ਨੀਰਜ ਚੋਪੜਾ ਨੇ ਪੈਰਿਸ ਓਲੰਪਿਕ ਦੇ ਜੈਵਲਿਨ ਥ੍ਰੋਅ ਈਵੈਂਟ ਵਿੱਚ ਭਾਰਤ ਲਈ ਚਾਂਦੀ ਦਾ ਤਗਮਾ ਜਿੱਤਿਆ ਹੈ। 26 ਸਾਲਾ ਨੀਰਜ ਨੇ 89.45 ਮੀਟਰ ਜੈਵਲਿਨ ਸੁੱਟ ਕੇ ਦੂਜਾ ਸਥਾਨ ਹਾਸਲ ਕੀਤਾ। ਇਸ ਦੇ ਨਾਲ ਹੀ ਨੀਰਜ ਲਗਾਤਾਰ ਦੋ ਓਲੰਪਿਕ ਵਿੱਚ ਤਮਗਾ ਜਿੱਤਣ ਵਾਲਾ ਤੀਜਾ ਭਾਰਤੀ ਖਿਡਾਰੀ ਬਣ ਗਿਆ ਹੈ। ਨੀਰਜ ਤੋਂ ਪਹਿਲਾਂ ਪਹਿਲਵਾਨ ਸੁਸ਼ੀਲ ਕੁਮਾਰ ਅਤੇ ਸ਼ਟਲਰ ਪੀਵੀ ਸਿੰਧੂ ਨੇ ਲਗਾਤਾਰ ਦੋ ਓਲੰਪਿਕ ਵਿੱਚ ਤਗਮੇ ਜਿੱਤੇ ਸਨ।
ਨੀਰਜ ਚੋਪੜਾ ਨੇ ਪੈਰਿਸ ਓਲੰਪਿਕ ਵਿੱਚ ਜਿੱਤਿਆ ਸਿਲਵਰ ਮੈਡਲ
RELATED ARTICLES