HomePunjabi NewsLiberal Breakingਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ 27 ਜਨਵਰੀ ਨੂੰ ਛੁੱਟੀ ਦਾ ਕੀਤਾ ਗਿਆ...

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ 27 ਜਨਵਰੀ ਨੂੰ ਛੁੱਟੀ ਦਾ ਕੀਤਾ ਗਿਆ ਐਲਾਨ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ 27 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਾਰੇ ਜ਼ਿਲ੍ਹਿਆਂ ਦੇ ਮੁਖੀਆਂ ਨੇ ਆਪੋ-ਆਪਣੇ ਪੱਧਰ ‘ਤੇ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਇੱਥੋਂ ਦੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ। ਦਰਅਸਲ, ਗਣਤੰਤਰ ਦਿਵਸ ਮੌਕੇ ਪਠਾਨਕੋਟ, ਪਟਿਆਲਾ, ਰੋਪੜ, ਸ਼ਹੀਦ ਭਗਤ ਸਿੰਘ ਨਗਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸੰਗਰੂਰ, ਤਰਨਤਾਰਨ ਜ਼ਿਲ੍ਹਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਬੱਚਿਆਂ ਨੇ ਗਣਤੰਤਰ ਦਿਵਸ ਮੌਕੇ ਵੱਖ-ਵੱਖ ਪ੍ਰੋਗਰਾਮਾਂ ‘ਚ ਹਿੱਸਾ ਲਿਆ ਸੀ। ਇਸ ਦੇ ਲਈ ਸਾਰੇ ਬੱਚਿਆਂ ਲਈ 27 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

RELATED ARTICLES

Most Popular

Recent Comments