More
    HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

    ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

    ਸਲੋਕੁ ਮ: ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥

    ਵਿਆਖਿਆ :- (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ।੧। ਅੰਗ:-652

    RELATED ARTICLES

    Most Popular

    Recent Comments