ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੇ ਸੂਬਾ ਸਰਕਾਰ ਨੂੰ ਪੱਤਰ ਲਿਖਿਆ ਹੈ। ਜਿਸ ‘ਚ ਉਨ੍ਹਾਂ ਨੇ NHAI ਅਧਿਕਾਰੀਆਂ ਅਤੇ ਠੇਕੇਦਾਰਾਂ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਦੇ ਕਦਮਾਂ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਸ ਦਾ ਕਹਿਣਾ ਹੈ ਕਿ ਜੇਕਰ ਅਜਿਹਾ ਹੀ ਜਾਰੀ ਰਿਹਾ ਤਾਂ 14,288 ਕਰੋੜ ਰੁਪਏ ਦਾ 293 ਕਿਲੋਮੀਟਰ ਦਾ ਪ੍ਰਾਜੈਕਟ ਬੰਦ ਹੋ ਜਾਵੇਗਾ।
ਕੇਂਦਰੀ ਮੰਤਰੀ ਗਡਕਰੀ ਨੇ ਇਹ ਪੱਤਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖਿਆ ਹੈ। ਉਨ੍ਹਾਂ ਕਿਹਾ ਕਿ ਮੈਨੂੰ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਪ੍ਰਾਜੈਕਟ ‘ਤੇ ਹਾਲ ਹੀ ਵਿੱਚ ਵਾਪਰੀਆਂ ਦੋ ਘਟਨਾਵਾਂ ਬਾਰੇ ਪਤਾ ਲੱਗਾ ਹੈ। ਜਲੰਧਰ ਜ਼ਿਲੇ ‘ਚ ਇਕ ਠੇਕੇਦਾਰ ਦੇ ਇੰਜੀਨੀਅਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਗਡਕਰੀ ਨੇ ਕਿਹਾ ਕਿ ਇਹਨਾਂ ਦੇ ਖਿਲਾਫ ਪੰਜਾਬ ਸਰਕਾਰ ਜਲਦ ਐਕਸ਼ਨ ਲਵੇ।