ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਮਿਉਂਸਪਲ ਭਵਨ ਵਿਖੇ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਪੁੱਜੇ। ਇਹ ਨਿਯੁਕਤੀਆਂ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਕੀਤੀਆਂ ਗਈਆਂ ਹਨ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਸੀਐਮ ਭਗਵੰਤ ਮਾਨ ਨੇ ਸਾਰਿਆਂ ਨੂੰ ਜੀ ਆਇਆਂ ਕਿਹਾ ਅਤੇ ਨਿਯੁਕਤੀ ਪੱਤਰ ਲੈਣ ਆਏ ਨੌਜਵਾਨਾਂ ਦੇ ਵਿਚਾਰ ਸੁਣੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਤੱਕ 44666 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।
ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਵਿਖੇ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਪੁੱਜੇ
RELATED ARTICLES