ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਅੱਜ ਸਵੇਰੇ 10 ਵਜੇ ਚੰਡੀਗੜ੍ਹ ਵਿੱਚ ਕੈਬਨਿਟ ਮੀਟਿੰਗ ਹੋਵੇਗੀ। ਬੈਠਕ ‘ਚ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੀ ਤਰੀਕ ਨੂੰ ਅੰਤਿਮ ਰੂਪ ਦਿੱਤਾ ਜਾ ਸਕਦਾ ਹੈ। ਚਰਚਾ ਹੈ ਕਿ ਸਤੰਬਰ ਦੇ ਪਹਿਲੇ ਹਫ਼ਤੇ ਸੈਸ਼ਨ ਬੁਲਾਇਆ ਜਾਵੇਗਾ, ਜਿਸ ਵਿਚ ਕਰੀਬ 27 ਏਜੰਡੇ ਲਿਆਂਦੇ ਜਾਣੇ ਹਨ। ਉਮਰ ਕੈਦ ਦੀ ਸਜ਼ਾ ਕੱਟ ਰਹੇ ਕੈਦੀਆਂ ਦੀ ਛੇਤੀ ਰਿਹਾਈ ਨੂੰ ਮਨਜ਼ੂਰੀ ਦਿੱਤੀ ਜਾ ਸਕਦੀ ਹੈ।
ਸੀਐਮ ਮਾਨ ਦੀ ਪ੍ਰਧਾਨਗੀ ਵਿੱਚ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ
RELATED ARTICLES