ਖੰਨਾ ਨਗਰ ਦੇ ਪ੍ਰਾਚੀਨ ਸ਼ਿਵ ਮੰਦਿਰ ਵਿਖੇ ਚੋਰੀ ਅਤੇ ਬੇਅਦਬੀ ਦੀ ਵਾਪਰੀ ਘਟਨਾ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਲੁਧਿਆਣਾ ਚ ਧਰਨਾ ਪ੍ਰਦਰਸ਼ਨ ਕੀਤਾ ਗਿਆ ਜਿਸ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਹਾਜਰੀ ਭਰੀ। ਇਸ ਤੋਂ ਬਾਅਦ ਉਹਨਾਂ ਨੇ ਦਰਜ ਕਰਦੇ ਹੋਏ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਅਮਨ ਕਾਨੂੰਨ ਬਣਾ ਕੇ ਰੱਖਣ ਵਿੱਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋ ਚੁੱਕੀ ਹੈ,
ਇਸੇ ਕਰਕੇ ਬੇਅਦਬੀ ਦੀਆਂ ਘਟਨਾਵਾਂ ਨਿੱਤ ਵਾਪਰ ਰਹੀਆਂ ਹਨ ਜੋ ਭਾਈਚਾਰਕ ਸਾਂਝ ਲਈ ਖਤਰਾ ਪੈਦਾ ਕਰਦੀਆਂ ਹਨ। ਪਰ ਅਫ਼ਸੋਸ ਕਿ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਪੰਜਾਬ ਦਾ ਮੁੱਖ ਮੰਤਰੀ ਆਪਣੀਆਂ ਝੂਠੀਆਂ ਮਸ਼ਹੂਰੀਆਂ ਅਤੇ ਦੂਜੇ ਸੂਬਿਆਂ ਦੀ ਸਿਆਸਤ ਵਿੱਚ ਵਧ ਸਰਗਰਮ ਰਹਿੰਦਾ ਹੈ।
ਜਿੱਥੇ ਮੌਕੇ ‘ਤੇ ਇੱਕਤਰ ਸਮੂਹ ਸੰਗਤ ਨਾਲ ਦੁੱਖ ਸਾਂਝਾ ਕੀਤਾ ਅਤੇ ਸਭ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ, ਉੱਥੇ ਹੀ ਜ਼ਿਲ੍ਹੇ ਦੇ ਪੁਲਿਸ ਮੁੱਖੀ ਨਾਲ ਫ਼ੋਨ ਤੇ ਗੱਲ ਕਰਕੇ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਦੀ ਬਿਨਾਂ ਦੇਰੀ ਗ੍ਰਿਫਤਾਰੀ ਲਈ ਵੀ ਆਖਿਆ। ਮੈਂ ਉਨ੍ਹਾਂ ਪੁਲਿਸ ਮੁਲਾਜਮਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਦੀ ਮੰਗ ਕਰਦਾ ਹਾਂ ਜਿੰਨ੍ਹਾਂ ਨੇ ਧਰਨੇ ‘ਤੇ ਬੈਠੇ ਸ਼ਿਵ ਭਗਤਾਂ ਨੂੰ ਮੰਦੇ ਸ਼ਬਦ ਬੋਲੇ।