More
    HomePunjabi Newsਪੰਜਾਬ ਦੀ ਧੀ ਪਿ੍ਅੰਕਾ ਦਾਸ ਨੇ ਅਫਰੀਕਾ ਦੀ ਸਭ ਤੋਂ ਉੱਚੀ ਚੋਟੀ...

    ਪੰਜਾਬ ਦੀ ਧੀ ਪਿ੍ਅੰਕਾ ਦਾਸ ਨੇ ਅਫਰੀਕਾ ਦੀ ਸਭ ਤੋਂ ਉੱਚੀ ਚੋਟੀ ’ਤੇ ਲਹਿਰਾਇਆ ਭਾਰਤੀ ਤਿਰੰਗਾ

    ਸ਼ਹੀਦ ਭਗਤ ਸਿੰਘ ਦੇ ਨਾਨਕੇ ਪਿੰਡ ਮੋਰਾਂਵਾਲੀ ਦੀ ਰਹਿਣ ਵਾਲੀ ਹੈ ਪਿ੍ਅੰਕਾ

    ਗੜ੍ਹਸ਼ੰਕਰ/ਬਿਊਰੋ ਨਿਊਜ਼ : ਪੰਜਾਬ ਦੀ ਧੀ ਪਿ੍ਰਅੰਕਾ ਦਾਸ ਨੇ ਅਫ਼ਰੀਕਾ ਦੀ ਸਭ ਤੋਂ ਉਚੀ ਚੋਟੀ ’ਤੇ ਭਾਰਤੀ ਤਿਰੰਗਾ ਲਹਿਰਾ ਦਿੱਤਾ ਹੈ। ਪਿ੍ਰਅੰਕਾ ਦਾਸ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਨਾਨਕੇ ਪਿੰਡ ਮੋਰਾਂਵਾਲੀ ਦੀ ਰਹਿਣ ਵਾਲੀ ਹੈ। ਲੰਘੇ ਦਿਨੀਂ ਪਿ੍ਰਅੰਕਾ ਦਾਸ ਨੂੰ ਸ਼ਹੀਦ ਭਗਤ ਸਿੰਘ ਫੁੱਟਬਾਲ ਕਲੱਬ ਗੜ੍ਹਸ਼ੰਕਰ ਅਤੇ ਐਕਸ ਸਰਵਿਸਮੈਨ ਸੋਸ਼ਲ ਵੈਲਫੇਅਰ ਟਰੱਸਟ ਗੜ੍ਹਸ਼ੰਕਰ ਵਲੋਂ ਵਿੱਤੀ ਮਦਦ ਅਤੇ ਸ਼ੁਭਕਾਮਨਾਵਾਂ ਦੇ ਕੇ ਅਫ਼ਰੀਕਾ ਲਈ ਰਵਾਨਾ ਕੀਤਾ ਗਿਆ ਸੀ।

    ਅਫਰੀਕਾ ਪਹੁੰਚੀ ਪਿ੍ਰਅੰਕਾ ਦਾਸ ਨੇ ਕੁਝ ਸਮੇਂ ਵਿਚ ਹੀ ਅਫਰੀਕਾ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਕਿਲੀਮਨਜ਼ਾਰੋ ਨੂੰ ਸਰ ਕਰਦਿਆਂ ਚੋਟੀ ’ਤੇ ਪਹੁੰਚ ਕੇ ਜਿਥੇ ਭਾਰਤ ਦਾ ਤਿਰੰਗਾ ਲਹਿਰਾਇਆ ਉਥੇ ਹੀ ਉਸ ਨੇ ਸ਼ਹੀਦ ਭਗਤ ਸਿੰਘ ਫੁੱਟਬਾਲ ਕਲੱਬ ਗੜ੍ਹਸ਼ੰਕਰ ਦਾ ਬੈਨਰ ਵੀ ਸਾਂਝਾ ਕੀਤਾ ਹੈ। ਪਿ੍ਰਅੰਕਾ ਦਾਸ ਦੀ ਇਸ ਪ੍ਰਾਪਤੀ ਨੂੰ ਲੈ ਕੇ ਗੜ੍ਹਸ਼ੰਕਰ ਇਲਾਕੇ ਦੇ ਖੇਡ ਪ੍ਰੇਮੀਆਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

    RELATED ARTICLES

    Most Popular

    Recent Comments