More
    HomePunjabi Newsਅਮਰੀਕੀ ਅਦਾਲਤ ਨੇ ਮੁੰਬਈ ਅਤਿਵਾਦੀ ਹਮਲੇ ’ਚ ਸ਼ਾਮਲ ਰਾਣਾ ਨੂੰ ਭਾਰਤ ਹਵਾਲੇ...

    ਅਮਰੀਕੀ ਅਦਾਲਤ ਨੇ ਮੁੰਬਈ ਅਤਿਵਾਦੀ ਹਮਲੇ ’ਚ ਸ਼ਾਮਲ ਰਾਣਾ ਨੂੰ ਭਾਰਤ ਹਵਾਲੇ ਕਰਨ ਦੇ ਦਿੱਤੇ ਸੰਕੇਤ

    ਡੇਵਿਡ ਕੋਲਮੈਨ ਹੈਡਲੀ ਦਾ ਸਹਿਯੋਗੀ ਹੈ ਰਾਣਾ

    ਵਾਸ਼ਿੰਗਟਨ/ਬਿਊਰੋ ਨਿਊਜ਼ : ਮੁੰਬਈ ਵਿਚ ਹੋਏ ਅਤਿਵਾਦੀ ਹਮਲਿਆਂ ਵਿਚ ਸ਼ਾਮਲ ਹੋਣ ਦੇ ਜੁਰਮ ਵਿਚ ਪਾਕਿਸਤਾਨੀ ਮੂਲ ਦੇ ਕੈਨੇਡੀਅਨ ਕਾਰੋਬਾਰੀ ਤਹੱਵੁਰ ਰਾਣਾ ਨੂੰ ਵੱਡਾ ਝਟਕਾ ਦਿੰਦੇ ਹੋਏ ਅਮਰੀਕੀ ਅਦਾਲਤ ਨੇ ਫੈਸਲਾ ਸੁਣਾਇਆ ਹੈ ਕਿ ਹਵਾਲਗੀ ਸੰਧੀ ਤਹਿਤ ਉਸ ਨੂੰ ਭਾਰਤ ਹਵਾਲੇ ਕੀਤਾ ਜਾ ਸਕਦਾ ਹੈ।

    ਯੂਐੱਸ ਕੋਰਟ ਆਫ ਅਪੀਲਜ਼ ਨੇ ਆਪਣੇ ਫੈਸਲੇ ਵਿੱਚ ਕਿਹਾ ਸੰਧੀ ਰਾਣਾ ਦੀ ਹਵਾਲਗੀ ਦੀ ਇਜਾਜ਼ਤ ਦਿੰਦੀ ਹੈ। ਰਾਣਾ ਨੇ ਕੈਲੀਫੋਰਨੀਆ ਸਥਿਤ ਅਮਰੀਕੀ ਜ਼ਿਲ੍ਹਾ ਅਦਾਲਤ ਦੇ ਹੁਕਮਾਂ ਵਿਰੁੱਧ ਯੂਐੱਸ ਕੋਰਟ ਆਫ਼ ਅਪੀਲਜ਼ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਅਮਰੀਕੀ ਜੇਲ੍ਹ ਵਿੱਚ ਬੰਦ ਰਾਣਾ ਮੁੰਬਈ ਹਮਲਿਆਂ ਵਿੱਚ ਸ਼ਾਮਲ ਹੋਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ। ਉਸ ਨੂੰ ਪਾਕਿਸਤਾਨੀ-ਅਮਰੀਕੀ ਅਤਿਵਾਦੀ ਡੇਵਿਡ ਕੋਲਮੈਨ ਹੈਡਲੀ ਦਾ ਸਹਿਯੋਗੀ ਮੰਨਿਆ ਜਾਂਦਾ ਹੈ, ਜੋ 26 ਨਵੰਬਰ 2008 ਦੇ ਮੁੰਬਈ ਹਮਲਿਆਂ ਦੇ ਮੁੱਖ ਸਾਜਸ਼ਿਘਾੜਿਆਂ ਵਿੱਚੋਂ ਇੱਕ ਸੀ। ਇਨ੍ਹਾਂ ਅਤਿਵਾਦੀ ਹਮਲਿਆਂ ਵਿੱਚ ਛੇ ਅਮਰੀਕੀ ਨਾਗਰਿਕਾਂ ਸਮੇਤ ਕੁੱਲ 166 ਵਿਅਕਤੀ ਮਾਰੇ ਗਏ ਸਨ।

    RELATED ARTICLES

    Most Popular

    Recent Comments