ਸੁਪਰੀਮ ਕੋਰਟ ਨੇ ਕੋਲਕਾਤਾ ਵਿੱਚ ਇੱਕ ਟਰੇਨੀ ਡਾਕਟਰ ਦੇ ਬਲਾਤਕਾਰ-ਕਤਲ ਮਾਮਲੇ ਦਾ ਖੁਦ ਨੋਟਿਸ ਲਿਆ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਬੈਂਚ 20 ਅਗਸਤ ਨੂੰ ਸਵੇਰੇ 10.30 ਵਜੇ ਮਾਮਲੇ ਦੀ ਸੁਣਵਾਈ ਕਰੇਗੀ। ਬੈਂਚ ਵਿੱਚ ਸੀਜੇਆਈ ਤੋਂ ਇਲਾਵਾ ਜਸਟਿਸ ਜੇਬੀ ਪਾਸਟਰਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਮੌਜੂਦ ਹੋਣਗੇ। ਇਸ ਦੇ ਨਾਲ ਹੀ ਕੋਲਕਾਤਾ ‘ਚ ਹੋਈ ਘਟਨਾ ਦੇ ਖਿਲਾਫ ਦੇਸ਼ ਭਰ ‘ਚ ਡਾਕਟਰਾਂ ਦੇ ਵਿਰੋਧ ਦਾ ਅੱਜ 9ਵਾਂ ਦਿਨ ਹੈ।
ਕੋਲਕਾਤਾ ਵਿੱਚ ਟਰੇਨੀ ਡਾਕਟਰ ਦੇ ਬਲਾਤਕਾਰ-ਕਤਲ ਮਾਮਲੇ ਦਾ ਸੁਪਰੀਮ ਕੋਰਟ ਨੇ ਲਿਆ ਨੋਟਿਸ
RELATED ARTICLES