More
    HomePunjabi Newsਚਾਰ ਸਾਬਕਾ ਕਾਂਗਰਸੀ ਮੰਤਰੀਆਂ ਖਿਲਾਫ਼ ਵਿਜੀਲੈਂਸ ਚਲਾਏਗੀ ਕੇਸ

    ਚਾਰ ਸਾਬਕਾ ਕਾਂਗਰਸੀ ਮੰਤਰੀਆਂ ਖਿਲਾਫ਼ ਵਿਜੀਲੈਂਸ ਚਲਾਏਗੀ ਕੇਸ

    ਧਰਮਸੋਤ, ਆਸ਼ੂ, ਸੋਨੀ ਅਤੇ ਅਰੋੜਾ ਖਿਲਾਫ਼ ਕੇਸ ਚਲਾਉਣ ਦੀ ਪੰਜਾਬ ਸਰਕਾਰ ਨੇ ਦਿੱਤੀ ਆਗਿਆ

    ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਚਾਰ ਸਾਬਕਾ ਕਾਂਗਰਸੀ ਮੰਤਰੀਆਂ ਖਿਲਾਫ਼ ਵਿਜੀਲੈਂਸ ਨੂੰ ਕੇਸ ਚਲਾਉਣ ਦੇ ਆਗਿਆ ਦੇ ਦਿੱਤੀ ਹੈ। ਹੁਣ ਵਿਜੀਲੈਂਸ ਬਿਊਰੋ ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ, ਸਾਧੂ ਸਿੰਘ ਧਰਮਸੋਤ, ਸੁੰਦਰ ਸ਼ਾਮ ਅਰੋੜਾ ਅਤੇ ਓਪੀ ਸੋਨੀ ਖਿਲਾਫ਼ ਕਾਨੂੰਨੀ ਕਾਰਵਾਈ ਕਰੇਗੀ।

    ਜ਼ਿਕਰਯੋਗ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਇਸ ਸਮੇਂ ਵਿਜੀਲੈਂਸ ਦੀ ਕਸਟਡੀ ਵਿਚ ਹਨ। ਜਦਕਿਇਸ ਤੋਂ ਪਹਿਲਾਂ ਸੁੰਦਰ ਸ਼ਾਮ ਅਰੋੜਾ ਨੂੰ ਵਿਜੀਲੈਂਸ ਨੇ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗਿ੍ਰਫ਼ਤਾਰ ਕੀਤਾ ਸੀ ਅਤੇ ਸਾਬਕਾ ਸਿਹਤ ਮੰਤਰੀ ਓਪੀ ਸੋਨੀ ਖਿਲਾਫ਼ ਵੀ ਵਿਜੀਲੈਂਸ ਨੇ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਕੇਸ ਦਰਜ ਕੀਤਾ ਸੀ। ਇਨ੍ਹਾਂ ਚਾਰਾਂ ਸਾਬਕਾ ਮੰਤਰੀਆਂ ਖਿਲਾਫ਼ ਵਿਜੀਲੈਂਸ ਨੇ ਭਿ੍ਰਸ਼ਟਾਚਾਰ ਤੇ ਆਮਦਨ ਤੋਂ ਵੱਧ ਸਰੋਤਾਂ ਤੋਂ ਸੰਪਤੀ ਬਣਾਉਣ ਦੇ ਦੋਸ਼ ਤਹਿਤ ਕੇਸ ਦਰਜ ਕੀਤੇ ਹੋਏ ਹਨ।

    RELATED ARTICLES

    Most Popular

    Recent Comments