ਜਲੰਧਰ ਨੇ ਸੇਵਾ ਕੇਂਦਰਾਂ ਰਾਹੀਂ ਲੋਕਾਂ ਨੂੰ ਆਸਾਨ ਤਰੀਕੇ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਸੂਬੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਸਬੰਧੀ ਸ਼ਹਿਰ ਦੇ ਡੀਸੀ ਡਾ: ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਰੋਜ਼ਾਨਾ ਸੇਵਾਵਾਂ ਸਰਲ ਤਰੀਕੇ ਨਾਲ ਮੁਹੱਈਆ ਕਰਵਾਉਣ ਦੇ ਕੀਤੇ ਜਾ ਰਹੇ ਉਪਰਾਲੇ ਜਲਦੀ ਤੋਂ ਜਲਦੀ ਸਫ਼ਲ ਹੋ ਰਹੇ ਹਨ |
ਸੂਬੇ ਵਿੱਚ ਸੇਵਾ ਕੇਂਦਰਾਂ ਰਾਹੀਂ ਲੋਕਾਂ ਨੂੰ ਮਿਲ ਰਹੀਆਂ ਸਰਲ ਸਹੂਲਤਾਂ, ਜਲੰਧਰ ਸਬ ਤੋਂ ਮੋਹਰੀ
RELATED ARTICLES