ਤਿੰਨ ਪੜਾਵਾਂ ਵਿਚ ਜੰਮੂ ਕਸ਼ਮੀਰ ’ਚ ਪੈਣੀਆਂ ਹਨ ਵੋਟਾਂ
ਨਵੀਂ ਦਿੱਲੀ : ਭਾਜਪਾ ਨੇ ਜੰਮੂ-ਕਸਮੀਰ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਅੱਜ ਸੋਮਵਾਰ ਨੂੰ 44 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ਵਿਚ ਲੰਘੇ ਕੱਲ੍ਹ ਐਤਵਾਰ ਨੂੰ ਹੋਈ ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ ਵਿਚ ਉਮੀਦਵਾਰਾਂ ਦੇ ਨਾਵਾਂ ਉਤੇ ਵਿਚਾਰ ਕਰਨ ਤੋਂ ਬਾਅਦ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਅੰਤਿਮ ਰੂਪ ਦਿੱਤਾ ਗਿਆ।
ਜੰਮੂ-ਕਸਮੀਰ ਵਿਚ ਤਿੰਨ ਪੜਾਵਾਂ ’ਚ ਵਿਧਾਨ ਸਭਾ ਚੋਣਾਂ ਹੋਣਗੀਆਂ। ਭਾਜਪਾ ਨੇ ਪਹਿਲੇ ਪੜਾਅ ਲਈ 15, ਦੂਜੇ ਪੜਾਅ ਲਈ 10 ਅਤੇ ਤੀਜੇ ਪੜਾਅ ਲਈ 19 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਜੰਮੂ ਅਤੇ ਕਸਮੀਰ ਦੀਆਂ 90 ਵਿਧਾਨ ਸਭਾ ਸੀਟਾਂ ਲਈ 18 ਤੇ 25 ਸਤੰਬਰ ਤੇ ਪਹਿਲੀ ਅਕਤੂਬਰ ਨੂੰ ਵੋਟਾਂ ਪੈਣਗੀਆਂ ਅਤੇ ਨਤੀਜੇ 4 ਅਕਤੂਬਰ ਨੂੰ ਆਉਣਗੇ।