More
    HomePunjabi Newsਪੰਜਾਬ ਦੇ ਸਰਕਾਰੀ ਹਸਪਤਾਲਾਂ ਨੂੰ ਮਿਲਣਗੇ 400 ਮੈਡੀਕਲ ਅਫਸਰ

    ਪੰਜਾਬ ਦੇ ਸਰਕਾਰੀ ਹਸਪਤਾਲਾਂ ਨੂੰ ਮਿਲਣਗੇ 400 ਮੈਡੀਕਲ ਅਫਸਰ

    ਸਰਕਾਰ 4 ਸਾਲਾਂ ਬਾਅਦ ਕਰ ਰਹੀ ਹੈ ਰੈਗੂਲਰ ਭਰਤੀ

    ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਨੂੰ ਦੂਰ ਕਰਨ ਅਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਵੱਲੋਂ 400 ਦੇ ਕਰੀਬ ਮੈਡੀਕਲ ਅਫਸਰਾਂ ਦੀ ਭਰਤੀ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਕਰੀਬ 4 ਸਾਲਾਂ ਬਾਅਦ ਸਰਕਾਰ ਰੈਗੂਲਰ ਡਾਕਟਰਾਂ ਦੀ ਭਰਤੀ ਕਰ ਰਹੀ ਹੈ। ਇਸ ਕੰਮ ਲਈ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਹ ਪ੍ਰਕਿਰਿਆ ਬਾਬਾ ਫਰੀਦ ਯੂਨੀਵਰਸਿਟੀ ਰਾਹੀਂ ਚੱਲ ਰਹੀ ਹੈ।

    ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਦੀ ਪ੍ਰਕਿਰਿਆ 4 ਸਤੰਬਰ ਤੱਕ ਹੈ, ਜਦੋਂ ਕਿ ਕੰਪਿਊਟਰ ਆਧਾਰਿਤ ਟੈਸਟ 8 ਸਤੰਬਰ ਨੂੰ ਹੋਵੇਗਾ। ਸਿਹਤ ਵਿਭਾਗ ਵੱਲੋਂ ਇਹ ਫੈਸਲਾ ਅਜਿਹੇ ਸਮੇਂ ਵਿੱਚ ਲਿਆ ਗਿਆ ਹੈ ਜਦੋਂ ਹਸਪਤਾਲਾਂ ਵਿੱਚ ਮਨਜ਼ੂਰਸ਼ੁਦਾ ਅਸਾਮੀਆਂ ਵਿੱਚੋਂ ਅੱਧੀਆਂ ਤੋਂ ਵੱਧ ਖਾਲੀ ਪਈਆਂ ਹਨ। ਸਿਹਤ ਵਿਭਾਗ ਵਿੱਚ ਕੁੱਲ 2300 ਮੈਡੀਕਲ ਅਫ਼ਸਰਾਂ ਦੀਆਂ ਅਸਾਮੀਆਂ ਹਨ ਅਤੇ ਇਨ੍ਹਾਂ ਵਿੱਚੋਂ 1250 ਅਸਾਮੀਆਂ ਖਾਲੀ ਪਈਆਂ ਹਨ। 

    RELATED ARTICLES

    Most Popular

    Recent Comments