More
    HomePunjabi Newsਹਰਦੀਪ ਸਿੰਘ ਡਿੰਪੀ ਢਿੱਲੋਂ ਵਲੋਂ ਆਮ ਆਦਮੀ ਪਾਰਟੀ ’ਚ ਜਾਣ ਦੇ ਸੰਕੇਤ

    ਹਰਦੀਪ ਸਿੰਘ ਡਿੰਪੀ ਢਿੱਲੋਂ ਵਲੋਂ ਆਮ ਆਦਮੀ ਪਾਰਟੀ ’ਚ ਜਾਣ ਦੇ ਸੰਕੇਤ

    ਡਿੰਪੀ ਢਿੱਲੋਂ ਨੇ ਸੁਖਬੀਰ ਸਿੰਘ ਬਾਦਲ ’ਤੇ ਲਗਾਏ ਵੱਡੇ ਇਲਜ਼ਾਮ

    ਗਿੱਦੜਬਾਹਾ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਨੂੰ ਛੱਡਣ ਵਾਲੇ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਵੱਡੇ ਇਲਜ਼ਾਮ ਲਗਾਏ ਹਨ। ਇਸਦੇ ਨਾਲ ਹੀ ਡਿੰਪੀ ਢਿੱਲੋਂ ਨੇ ਆਮ ਆਦਮੀ ਪਾਰਟੀ ਵਿਚ ਜਾਣ ਦੇ ਸੰਕੇਤ ਵੀ ਦੇ ਦਿੱਤੇ ਹਨ। ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਗਿੱਦੜਬਾਹਾ ਵਿਚ ਆਪਣੇ ਸਮਰਥਕਾਂ ਨਾਲ ਮੀਟਿੰਗ ਕੀਤੀ ਹੈ ਅਤੇ ਕਿਹਾ ਕਿ ਮੈਂ ਸੁਖਬੀਰ ਸਿੰਘ ਬਾਦਲ ’ਤੇ ਅੰਨ੍ਹਾ ਭਰੋਸਾ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਮੈਂ ਲੰਘੇ ਕੱਲ੍ਹ ਅਕਾਲੀ ਦਲ ਛੱਡਣ ਦਾ ਐਲਾਨ ਕੀਤਾ ਤਾਂ ਮੈਂ ਬਹੁਤ ਰੋਇਆ।

    ਇਸੇ ਦੌਰਾਨ ਡਿੰਪੀ ਢਿੱਲੋਂ ਨੇ ਆਮ ਆਦਮੀ ਪਾਰਟੀ ਵਿਚ ਜਾਣ ਦੇ ਸੰਕੇਤ ਵੀ ਦੇ ਦਿੱਤੇ ਹਨ। ਡਿੰਪੀ ਢਿੱਲੋਂ ਗਿੱਦੜਬਾਹਾ ਤੋਂ ਅਕਾਲੀ ਦਲ ਦੇ ਇੰਚਾਰਜ ਵੀ ਸਨ ਅਤੇ ਦੋ ਵਾਰ ਅਕਾਲੀ ਦਲ ਵਲੋਂ ਚੋਣ ਵੀ ਲੜ ਚੁੱਕੇ ਹਨ। ਦੱਸਣਯੋਗ ਹੈ ਕਿ ਗਿੱਦੜਵਾਹਾ ਵਿਧਾਨ ਸਭਾ ਹਲਕੇ ਵਿਚ ਹੁਣ ਜ਼ਿਮਨੀ ਚੋਣ ਹੋਣੀ ਹੈ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਸ ਹਲਕੇ ਵਿਚ ਪਿਛਲੇ ਦਿਨਾਂ ਤੋਂ ਖੁਦ ਸਰਗਰਮ ਹਨ। ਇਹ ਵੀ ਚਰਚਾ ਹੈ ਕਿ ਸੁਖਬੀਰ ਸਿੰਘ ਬਾਦਲ ਗਿੱਦੜਬਾਹਾ ਹਲਕੇ ਤੋਂ ਖੁਦ ਚੋਣ ਲੜਨਗੇ। ਇਸ ਨੂੰ ਲੈ ਕੇ ਡਿੰਪੀ ਢਿੱਲੋਂ ਪਿਛਲੇ ਦਿਨਾਂ ਤੋਂ ਅਕਾਲੀ ਦਲ ਤੋਂ ਨਰਾਜ਼ ਵੀ ਚੱਲ ਰਹੇ ਸਨ। 

    RELATED ARTICLES

    Most Popular

    Recent Comments