More
    HomePunjabi Newsਗਿੱਦੜਬਾਹਾ ਜ਼ਿਮਨੀ ਚੋਣ : ਸੁਖਬੀਰ ਬਾਦਲ ਤੇ ਡਿੰਪੀ ਢਿੱਲੋਂ ਹੋ ਸਕਦੇ ਹਨ...

    ਗਿੱਦੜਬਾਹਾ ਜ਼ਿਮਨੀ ਚੋਣ : ਸੁਖਬੀਰ ਬਾਦਲ ਤੇ ਡਿੰਪੀ ਢਿੱਲੋਂ ਹੋ ਸਕਦੇ ਹਨ ਆਹਮੋ-ਸਾਹਮਣੇ

    ਮਨਪ੍ਰੀਤ ਦੀ ਵਾਪਸੀ ਸਬੰਧੀ ਗੱਲਾਂ ਨੂੰ ਸੁਖਬੀਰ ਨੇ ਦੱਸਿਆ ਬੇਬੁਨਿਆਦ

    ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿਚ ਜ਼ਿਮਨੀ ਚੋਣ ਹੋਣੀ ਹੈ। ਇਨ੍ਹਾਂ ਚਾਰਾਂ ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ ਨੇ ਲੋਕ ਸਭਾ ਦੀ ਚੋਣ ਜਿੱਤ ਲਈ ਸੀ ਅਤੇ ਇਹ ਸੀਟਾਂ ਖਾਲੀ ਹੋ ਗਈਆਂ ਹਨ। ਇਨ੍ਹਾਂ ਜ਼ਿਮਨੀ ਚੋਣਾਂ ਸਬੰਧੀ ਚੋਣ ਕਮਿਸ਼ਨ ਨੇ ਭਾਵੇਂ ਅਜੇ ਤੱਕ ਕਿਸੇ ਤਰੀਕ ਦਾ ਐਲਾਨ ਨਹੀਂ ਕੀਤਾ, ਪਰ ਸਿਆਸੀ ਅਖਾੜਾ ਭਖ ਵੀ ਗਿਆ ਹੈ। ਇਨ੍ਹਾਂ ਚਾਰਾਂ ਸੀਟਾਂ ਵਿਚੋਂ ਸਭ ਤੋਂ ਅਹਿਮ ਸੀਟ ਗਿੱਦੜਬਾਹਾ ਬਣਦੀ ਜਾ ਰਹੀ ਹੈ।

    ਗਿੱਦੜਬਾਹਾ ਹਲਕੇ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਚੋਣ ਲੜਨ ਦੀ ਚਰਚਾ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸੁਖਬੀਰ ਬਾਦਲ ਦੇ ਨਜ਼ਦੀਕੀ ਹਰਦੀਪ ਸਿੰਘ ਡਿੰਪੀ ਢਿੱਲੋਂ ਵੀ ਭਲਕੇ 28 ਅਗਸਤ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ ਅਤੇ ਆਮ ਆਦਮੀ ਪਾਰਟੀ ਡਿੰਪੀ ਢਿੱਲੋਂ ਨੂੰ ਗਿੱਦੜਬਾਹਾ ਤੋਂ ਟਿਕਟ ਦੇ ਸਕਦੀ ਹੈ। ਇਸ ਨੂੰੂ ਦੇਖਦਿਆਂ ਲੱਗਦਾ ਹੈ ਕਿ ਗਿੱਦੜਬਾਹਾ ਦੀ ਜ਼ਿਮਨੀ ਚੋਣ ਲਈ ਸੁਖਬੀਰ ਸਿੰਘ ਬਾਦਲ ਅਤੇ ਹਰਦੀਪ ਸਿੰਘ ਡਿੰਪੀ ਢਿੱਲੋਂ ਆਹਮੋ ਸਾਹਮਣੇ ਹੋ ਸਕਦੇ ਹਨ।

    ਇਸੇ ਦੌਰਾਨ ਮਨਪ੍ਰੀਤ ਸਿੰਘ ਬਾਦਲ ਦੀ ਅਕਾਲੀ ਦਲ ’ਚ ਵਾਪਸੀ ਸਬੰਧੀ ਗੱਲਾਂ ਨੂੰ ਸੁਖਬੀਰ ਬਾਦਲ ਨੇ ਬੇਬੁਨਿਆਦ ਦੱਸਿਆ ਹੈ। ਗਿੱਦੜਬਾਹਾ ਹਲਕੇ ਤੋਂ ਰਾਜਾ ਵੜਿੰਗ ਕਾਂਗਰਸ ਪਾਰਟੀ ਦੇ ਵਿਧਾਇਕ ਸਨ ਅਤੇ ਹੁਣ ਕਾਂਗਰਸ ਪਾਰਟੀ ਦੇ ਕਈ ਆਗੂ ਗਿੱਦੜਬਾਹਾ ਹਲਕੇ ਤੋਂ ਟਿਕਟ ਲੈਣ ਦੀ ਦੌੜ ਵਿਚ ਹਨ।  

    RELATED ARTICLES

    Most Popular

    Recent Comments