ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਵੱਲੋਂ ਬਿਜਲੀ ਚੋਰਾਂ ਵਿਰੁੱਧ ਚਲਾਈ ਗਈ ਦੋ ਦਿਨਾਂ ਲੰਬੀ ਮੁਹਿੰਮ ਅੱਜ ਸਮਾਪਤ ਹੋ ਗਈ। ਇਸ ਦੌਰਾਨ ਬਿਜਲੀ ਚੋਰੀ ਦੇ ਕੁੱਲ 3349 ਕੇਸ ਫੜੇ ਗਏ। ਵਿਭਾਗ ਨੇ ਬਿਜਲੀ ਚੋਰੀ ਕਰਨ ਵਾਲਿਆਂ ‘ਤੇ 7.66 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ। ਸਾਰਿਆਂ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਵਿਭਾਗ ਵੱਲੋਂ ਹੁਣ ਹਰੇਕ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਬਿਜਲੀ ਵਿਭਾਗ ਨੇ ਬਿਜਲੀ ਚੋਰੀ ਕਰਨ ਵਾਲਿਆਂ ‘ਤੇ ਲਾਇਆ 7.66 ਕਰੋੜ ਰੁਪਏ ਦਾ ਜੁਰਮਾਨਾ
RELATED ARTICLES