ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵੱਲੋਂ ਕਿਸਾਨ ਅੰਦੋਲਨ ਨੂੰ ਲੈ ਕੇ ਦਿੱਤੇ ਗਏ ਵਿਵਾਦਤ ਬਿਆਨ ਨੂੰ ਲੈ ਕੇ ਪੰਜਾਬ ‘ਚ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹਾਲਾਂਕਿ ਭਾਜਪਾ ਮੀਡੀਆ ਸੈੱਲ ਨੇ ਖੁਦ ਹੀ ਕੰਗਨਾ ਰਣੌਤ ਦੇ ਬਿਆਨ ਤੋਂ ਦੂਰੀ ਬਣਾ ਕੇ ਇਕ ਬਿਆਨ ਜਾਰੀ ਕੀਤਾ ਹੈ। ਪਰ ਪੰਜਾਬ ਦੇ ਕਿਸਾਨ ਇਹ ਗੱਲ ਵੀ ਮੰਨਣ ਨੂੰ ਤਿਆਰ ਨਹੀਂ ਹਨ। ਸ਼ੰਭੂ ਬਾਰਡਰ ‘ਤੇ ਖੜ੍ਹੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸਰਵਣ ਸਿੰਘ ਪੰਧੇਰ ਨੇ ਕੰਗਨਾ ਰਣੌਤ ਨੂੰ ਖੁਦ ਮੁਆਫੀ ਮੰਗਣ ਲਈ ਕਿਹਾ ਹੈ।
“ਕਿਸਾਨਾਂ ਬਾਰੇ ਦਿੱਤੇ ਵਿਵਾਦਿਤ ਬਿਆਨ ਤੇ ਮਾਫ਼ੀ ਮੰਗੇ ਕੰਗਣਾ” : ਸਰਵਨ ਸਿੰਘ ਪੰਧੇਰ
RELATED ARTICLES