ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ‘ਤੇ ਲਗਾਏ ਗਏ ਨੈਸ਼ਨਲ ਸਕਿਓਰਿਟੀ ਐਕਟ (ਐੱਨ.ਐੱਸ.ਏ.) ਦੀ ਮਿਆਦ ਵਧਾਉਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਚੁਣੌਤੀ ਦਿੱਤੀ ਗਈ ਹੈ। ਜਿਸ ਦੀ ਅੱਜ ਸੁਣਵਾਈ ਹੋਣੀ ਹੈ। ਅੰਮ੍ਰਿਤਪਾਲ ਦੀ ਪਟੀਸ਼ਨ ‘ਚ ਸੰਸਦ ਮੈਂਬਰ ‘ਤੇ NSA ਲਗਾਉਣ ਨੂੰ ਗਲਤ ਕਿਹਾ ਗਿਆ ਹੈ। ਪਿਛਲੀ ਸੁਣਵਾਈ ‘ਚ ਅਦਾਲਤ ਨੇ ਇਸ ਮਾਮਲੇ ‘ਤੇ ਕੇਂਦਰ ਅਤੇ ਪੰਜਾਬ ਸਰਕਾਰਾਂ ਨੂੰ ਨੋਟਿਸ ਜਾਰੀ ਕੀਤਾ ਸੀ।
MP ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਤੇ ਹਾਈ ਕੋਰਟ ਵਿੱਚ ਅੱਜ ਹੋਵੇਗੀ ਸੁਣਵਾਈ
RELATED ARTICLES