ਕੰਗਣਾ ਰਣੌਤ ਅਤੇ ਫਿਲਮ ਦੇ ਨਿਰਮਾਤਾ ਨੂੰ ਲਿਖਤੀ ਮੁਆਫੀ ਮੰਗਣ ਲਈ ਕਿਹਾ
ਅੰਮਿ੍ਤਸਰ/ਬਿਊਰੋ ਨਿਊਜ਼ : ਸਿੱਖਾਂ ਦੇ ਕਿਰਦਾਰ ਅਤੇ ਇਤਿਹਾਸਕ ਪੱਖਾਂ ਨੂੰੂ ਗਲਤ ਤਰੀਕੇ ਨਾਲ ਪੇਸ਼ ਕਰਨ ਵਾਲੀ ਕੰਗਣਾ ਰਣੌਤ ਦੀ ‘ਐਮਰਜੈਂਸੀ’ ਫਿਲਮ ਦੇ ਨਿਰਮਾਤਾ ਨੂੰ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਾਨੂੰਨੀ ਨੋਟਿਸ ਭੇਜਿਆ ਹੈ। ਐਸਜੀਪੀਸੀ ਵਲੋਂ ਨੋਟਿਸ ਭੇਜ ਕੇ ਫਿਲਮ ਵਿਚੋਂ ਸਿੱਖ ਵਿਰੋਧੀ ਭਾਵਨਾ ਵਾਲੇ ਇਤਰਾਜ਼ਯੋਗ ਦਿ੍ਰਸ਼ ਕੱਟਣ ਲਈ ਕਿਹਾ ਗਿਆ ਹੈ।
ਐਸਜੀਪੀਸੀ ਦੇ ਕਾਨੂੰਨੀ ਸਲਾਹਕਾਰ ਵਲੋਂ ਭੇਜੇ ਗਏ ਨੋਟਿਸ ਵਿਚ ਕੰਗਣਾ ਰਣੌਤ ਸਣੇ ਫਿਲਮ ਦੇ ਨਿਰਮਾਤਾ ਨੂੰ ਫਿਲਮ ਦੇ ਟਰੇਲਰ ਨੂੰ ਸ਼ੋਸ਼ਲ ਮੀਡੀਆ ਮੰਚਾਂ ਤੋਂ ਹਟਾਉਣ ਲਈ ਕਿਹਾ ਗਿਆ ਹੈ ਅਤੇ ਸਿੱਖ ਕੌਮ ਕੋਲੋਂ ਲਿਖਤੀ ਮੁਆਫੀ ਮੰਗਣ ਲਈ ਵੀ ਕਿਹਾ ਗਿਆ। ਇਸ ਸਬੰਧੀ ਸ਼ੋ੍ਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੰਗਣਾ ਰਣੌਤ ਦੀ ‘ਐਮਰਜੈਂਸੀ’ ਫਿਲਮ ਦਾ ਮਾਮਲਾ ਧਿਆਨ ਵਿਚ ਆਉਂਦਿਆਂ ਹੀ ਸਿੱਖ ਸੰਸਥਾ ਵਲੋਂ ਇਸਦੇ ਵਿਰੁੱਧ ਸਿੱਖ ਭਾਵਨਾਵਾਂ ਦੀ ਤਰਜਮਾਨੀ ਕਰਦੇ ਹੋਏ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।