More
    HomePunjabi Newsਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਦੀ ਆਰਐਸਐਲ ਸ਼ੂਗਰ ਮਿੱਲ ਨੂੰ ਸੇਬੀ ਵੱਲੋਂ ਨੋਟਿਸ

    ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਦੀ ਆਰਐਸਐਲ ਸ਼ੂਗਰ ਮਿੱਲ ਨੂੰ ਸੇਬੀ ਵੱਲੋਂ ਨੋਟਿਸ

    ਰਾਣਾ ਪਰਿਵਾਰ ਨੂੰ ਸੇਬੀ ਨੇ ਲਗਾਇਆ 63 ਕਰੋੜ ਰੁਪਏ ਦਾ ਜੁਰਮਾਨਾ

    ਕਪੂਰਥਲਾ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ ਆਫ ਇੰਡੀਆ ਨੇ ਨੋਟਿਸ ਜਾਰੀ ਕਰਕੇ ਵੱਡਾ ਝਟਕਾ ਦਿੱਤਾ ਹੈ। ਜਿਸ ਦੇ ਚਲਦਿਆਂ ਰਾਣਾ ਸ਼ੂਗਰ ਲਿਮਟਿਡ ਦੀਆਂ ਮੁਸ਼ਕਲਾਂ ਕਾਫੀ ਵਧ ਗਈਆਂ ਹਨ। ਸੇਬੀ ਨੇ ਰਾਣਾ ਸ਼ੂਗਰ ਮਿੱਲ ਦੇ ਨਿਰਦੇਸ਼ਕ ਮੰਡਲ ਸਮੇਤ ਪੰਜ ਫਰਮਾਂ ਉਤੇ ਦੋ ਸਾਲਾਂ ਲਈ ਪਾਬੰਦੀ ਵੀ ਲਗਾ ਦਿੱਤੀ ਹੈ।

    ਇਸ ਦੇ ਨਾਲ ਹੀ ਰਾਣਾ ਸ਼ੂਗਰ ਮਿੱਲ ਲਿਮਟਿਡ ਦੇ ਚੇਅਰਮੈਨ, ਐਮਡੀ, ਡਾਇਰੈਕਟਰ ਅਤੇ ਪ੍ਰਮੋਟਰ, ਰਾਣਾ ਪਰਿਵਾਰ ਦੇ ਮੈਂਬਰਾਂ ਸਮੇਤ ਛੇ ਫਰਮਾਂ ਸਮੇਤ 15 ’ਤੇ 63 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਸੇਬੀ ਦੇ ਚੀਫ ਜਨਰਲ ਮੈਨੇਜਰ ਵੱਲੋਂ ਜਾਰੀ ਅੰਤਮ ਹੁਕਮ ਵਿੱਚ ਉਕਤ ਰਕਮ ਦਾ ਭੁਗਤਾਨ 45 ਦਿਨਾਂ ਦੇ ਅੰਦਰ ਆਨਲਾਈਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਆਰਐੱਸਐੱਲ ਨੂੰ 60 ਦਿਨਾਂ ਦੇ ਅੰਦਰ ਪੰਜ ਫਰਮਾਂ ਤੋਂ 15 ਕਰੋੜ ਰੁਪਏ ਦੇ ਜੁਰਮਾਨੇ ਦੀ ਰਕਮ ਵਸੂਲ ਕਰਨ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ।

    RELATED ARTICLES

    Most Popular

    Recent Comments