ਡਾ. ਚੀਮਾ ਬੋਲੇ : ਅਕਾਲੀ ਦਲ ਸ੍ਰੀ ਅਕਾਲ ਤਖਤ ਸਾਹਿਬ ਦੇ ਹਰ ਹੁਕਮ ਨੂੰ ਮੰਨੇਗਾ
ਚੰਡੀਗੜ੍ਹ/ਬਿਊਰੋ ਨਿਊਜ਼ : ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜੋ ਵੀ ਹੁਕਮ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੀਤਾ ਗਿਆ ਹੈ, ਸ੍ਰੋਮਣੀ ਅਕਾਲੀ ਦਲ ਉਸ ਹੁਕਮ ਨੂੰ ਸਿਰ ਨਿਵਾ ਕੇ ਪ੍ਰਵਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਜਿਸ ਦਿਨ ਸੁਖਬੀਰ ਸਿੰਘ ਬਾਦਲ ਬਤੌਰ ਪ੍ਰਧਾਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਆਪਣਾ ਸਪੱਸ਼ਟੀਕਰਨ ਦੇ ਕੇ ਆਏ ਸਨ, ਉਨ੍ਹਾਂ ਉਸੇ ਦਿਨ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਸਿੰਘ ਸਾਹਿਬਾਨਾਂ ਵੱਲੋਂ ਜੋ ਵੀ ਹੁਕਮ ਸ਼੍ਰੋਮਣੀ ਅਕਾਲੀ ਦਲ ਨੂੰ ਸੁਣਾਇਆ ਜਾਵੇਗਾ ਅਸੀਂ ਉਸ ਹੁਕਮ ਪ੍ਰਵਾਨ ਕਰਾਂਗੇ।
ਡਾ. ਚੀਮਾ ਨੇ ਕਿਹਾ ਕਿ ਜੋ ਹੁਕਮ ਅੱਜ ਸੁਖਬੀਰ ਸਿੰਘ ਬਾਦਲ ਲਈ ਆਇਆ ਹੈ ਜਾਂ ਉਸ ਵੇਲੇ ਦੇ ਕੈਬਨਿਟ ਮੰਤਰੀਆਂ ਲਈ ਆਇਆ ਹੈ ਅਸੀਂ ਉਸ ਨੂੰ ਸਿਰ ਨਿਵਾ ਕੇ ਪ੍ਰਵਾਨ ਕਰਦੇ ਹਾਂ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੁਕਮ ਹੋਇਆ ਹੈ, ਅਸੀਂ ਉਸੇ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋ ਕੇ ਆਪਣਾ ਸਪੱਸ਼ਟੀਕਰਨ ਦੇਵਾਂਗੇ।