More
    HomePunjabi NewsLiberal Breakingਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ’ਤੇ ਕਿਸਾਨ ਜਥੇਬੰਦੀਆਂ ਵਲੋਂ ਧਰਨੇ ਦੇ 200...

    ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ’ਤੇ ਕਿਸਾਨ ਜਥੇਬੰਦੀਆਂ ਵਲੋਂ ਧਰਨੇ ਦੇ 200 ਦਿਨ ਪੂਰੇ

    ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ’ਤੇ ਕਿਸਾਨ ਜਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ 13 ਫਰਵਰੀ ਤੋਂ ਲਗਾਤਾਰ ਹੜਤਾਲ ’ਤੇ ਬੈਠੀਆਂ ਹੋਈਆਂ ਹਨ । ਪਰ ਹੁਣ 200 ਦਿਨ ਪੂਰੇ ਹੋਣ ’ਤੇ ਕਿਸਾਨ ਜਥੇਬੰਦੀਆਂ ਵੱਲੋਂ ਵੱਡਾ ਇਕੱਠ ਕੀਤਾ ਜਾਵੇਗਾ। ਸਰਵਣ ਸਿੰਘ ਪੰਧੇਰ ਨੇ ਇਹ ਜਾਣਕਾਰੀ ਪੱਤਰਕਾਰਾਂ ਨੂੰ ਦਿੱਤੀ। ਉਨ੍ਹਾਂ ਕਿਹਾ ਕਿ ਉਹ ਆਪਣਾ ਹੱਕ ਲੈਣਗੇ ਅਤੇ ਐਨ.ਆਈ.ਏ. ਨੇ ਉਨ੍ਹਾਂ ਦੀ ਪਤਨੀ ਸੁਖਵਿੰਦਰ ਕੌਰ ਦੇ ਘਰ ਛਾਪੇਮਾਰੀ ਕੀਤੀ ਹੈ ਪਰ ਉਹ ਕਿਸੇ ਦਬਾਅ ਹੇਠ ਨਹੀਂ ਆਉਣਗੇ।

    ਸੁੱਖਵਿੰਦਰ ਕੌਰ ਜੋ ਕਿ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜਨਰਲ ਸਕੱਤਰ ਹਨ, ਉਹ ਸ਼ੰਭੂ ਮੋਰਚੇ ਵਿੱਚ ਔਰਤਾਂ ਦੇ ਇੱਕ ਜਥੇ ਨਾਲ ਬੈਠੀ ਹੈ। ਉਨ੍ਹਾਂ ਦਾ ਮੋਰਚਾ ਚੜ੍ਹਦੀ ਕਲਾ ਵਿੱਚ ਹੈ ਅਤੇ ਅੱਜ ਵੱਡਾ ਇਕੱਠ ਹੋਵੇਗਾ। ਦੂਜੇ ਪਾਸੇ ਮਹਿਲਾ ਕਿਸਾਨ ਆਗੂ ਦੇ ਘਰ ਐਨ.ਆਈ.ਏ. ਛਾਪਿਆਂ ਬਾਰੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ ਇਨ੍ਹਾਂ ਛਾਪਿਆਂ ਤੋਂ ਡਰਨ ਵਾਲੇ ਨਹੀਂ ਹਨ ਅਤੇ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਸਰਵਣ ਸਿੰਘ ਪੰਧੇਰ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਹ ਮੋਦੀ ਸਰਕਾਰ ਲਈ ਵੱਡੀ ਸਿਰਦਰਦੀ ਬਣ ਗਈ ਹੈ।

    RELATED ARTICLES

    Most Popular

    Recent Comments