ਗੂਜਰੀ ਮਹਲਾ ੫ ॥ ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥੧॥ ਮੇਰੇ ਮਨ ਜਾਪਿ ਪ੍ਰਭ ਕਾ ਨਾਉ ॥ ਸੂਖ ਸਹਜ ਅਨੰਦ ਪਾਵਹਿ ਮਿਲੀ ਨਿਰਮਲ ਥਾਉ ॥੧॥ ਰਹਾਉ॥
ਵਿਆਖਿਆ :-ਹੇ ਭਾਈ! ਆਪਣੇ ਗੁਰੂ ਦੀ ਸਰਨ ਪੈ ਕੇ ਸਦਾ ਹੀ ਗੋਵਿੰਦ ਦੇ ਗੁਣ ਯਾਦ ਕਰਦਾ ਰਹੁ, ਆਪਣੇ ਹਰੇਕ ਸਾਹ ਦੇ ਨਾਲ ਪਰਮਾਤਮਾ ਦਾ ਆਰਾਧਨ ਕਰਦਾ ਰਹੁ, ਤੇਰੇ ਮਨ ਦੀ ਹਰੇਕ ਚਿੰਤਾ ਦੂਰ ਹੋ ਜਾਇਗੀ।੧। ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਜਪਦਾ ਰਹੁ (ਸਿਮਰਨ ਦੀ ਬਰਕਤਿ ਨਾਲ) ਸੁਖ, ਆਤਮਕ ਅਡੋਲਤਾ, ਅਨੰਦ ਪ੍ਰਾਪਤ ਕਰੇਂਗਾ, ਤੈਨੂੰ ਉਹ ਥਾਂ ਮਿਲਿਆ ਰਹੇਗਾ ਜੇਹੜਾ ਤੈਨੂੰ ਸਦਾ ਸੁੱਚਾ ਰੱਖ ਸਕੇ ।੧। ਰਹਾਉ।ਅੰਗ:-501