ਬਰਗਾੜੀ ਗੋਲੀਕਾਂਡ ’ਚ ਸ਼ਹੀਦ ਹੋਏ ਕ੍ਰਿਸ਼ਨ ਭਗਵਾਨ ਸਿੰਘ ਦਾ ਪੁੱਤਰ ਹੈ ਸੁਖਰਾਜ ਸਿੰਘ
ਫਰੀਦਕੋਟ/ਬਿਊਰੋ ਨਿਊਜ਼ : ਬਰਗਾੜੀ ਗੋਲੀਕਾਂਡ ਵਿਚ ਸ਼ਹੀਦ ਹੋਏ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨੇ ਜ਼ਿਮਨੀ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਸੁਖਰਾਜ ਸਿੰਘ ਨੇ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਕਿ ਉਹ ਆਉਣ ਵਾਲੀ ਗਿੱਦੜਵਾਹਾ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਪੰਥਕ ਉਮੀਦਵਾਰ ਵਜੋਂ ਲੜਨਗੇ।
ਇਸ ਮੌਕੇ ਸੁਖਰਾਜ ਸਿੰਘ ਦੇ ਸਾਥੀਆਂ ਨੇ ਕਿਹਾ ਕਿ ਅਸੀਂ ਗਿੱਦੜਬਾਹਾ ਹਲਕੇ ਦੇ ਸਮੂਹ ਨਿਵਾਸੀਆਂ ਨੂੰ ਬੇਨਤੀ ਕਰਦੇ ਹਾਂ ਕਿ ਇਸ ਵਾਰ ਸੁਖਰਾਜ ਸਿੰਘ ਨਿਆਮੀਵਾਲਾ ਦਾ ਵਧ ਚੜ੍ਹ ਕੇ ਸਹਿਯੋਗ ਕਰੋ ਤਾਂ ਕਿ ਉਹ ਗਿੱਦੜਬਾਹਾ ਹਲਕੇ ਦੇ ਰਹਿੰਦੇ ਕੰਮਾਂ ਨੂੰ ਪੂਰਾ ਕਰਵਾ ਸਕਣ ਅਤੇ ਹਲਕਾ ਵਾਸੀਆਂ ਦੀ ਆਵਾਜ਼ ਬੁਲੰਦ ਕਰ ਸਕਣ। ਜ਼ਿਕਰਯੋਗ ਹੈ ਕਿ ਪੰਜਾਬ ਵਿਚ 4 ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿਚ ਜ਼ਿਮਨੀ ਚੋਣ ਹੋਣੀ ਹੈ। ਪਰ ਗਿੱਦੜਬਾਹਾ ਹਲਕੇ ਵਿਚ ਸਿਆਸੀ ਸਰਗਰਮੀਆਂ ਕਾਫੀ ਵਧੀਆਂ ਹੋਈਆਂ ਹਨ।