ਹੁਣ ਮੰਗਲਵਾਰ ਨੂੰ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ’ਤੇ ਹੋਵੇਗਾ ਫੈਸਲਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਨੀਤੀ ਘੁਟਾਲਾ ਮਾਮਲੇ ਵਿਚ ਗਿ੍ਫਤਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ ਹੈ। ਇਸ ਦੌਰਾਨ ਸੀਬੀਆਈ ਅਤੇ ਕੇਜਰੀਵਾਲ ਦੇ ਵਕੀਲਾਂ ਨੇ ਆਪੋ-ਆਪਣੀਆਂ ਦਲੀਲਾਂ ਪੇਸ਼ ਕੀਤੀਆਂ। ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੁਪਰੀਮ ਕੋਰਟ ਨੇ ਕੇਜਰੀਵਾਲ ਦੀ ਜ਼ਮਾਨਤ ’ਤੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ।
ਸੁਪਰੀਮ ਕੋਰਟ ਨੇ ਕਿਹਾ ਕਿ ਉਹ ਮੰਗਲਵਾਰ ਨੂੰ ਕੇਜਰੀਵਾਲ ਦੀ ਜ਼ਮਾਨਤ ਸਬੰਧੀ ਫੈਸਲਾ ਦੇਵੇਗੀ। ਪਟੀਸ਼ਨ ਵਿਚ ਕੇਜਰੀਵਾਲ ਨੇ ਦਿੱਲੀ ਆਬਕਾਰੀ ਨੀਤੀ ਘੁਟਾਲਾ ਮਾਮਲੇ ਵਿਚ ਸੀਬੀਆਈ ਵਲੋਂ ਆਪਣੀ ਗਿ੍ਫਤਾਰੀ ਨੂੰ ਚੁਣੌਤੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਮਾਨਯੋਗ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉਜਲ ਭੂਈਆ ਦੀ ਬੈਂਚ ਨੇ ਕੇਜਰੀਵਾਲ ਦੇ ਮਾਮਲੇ ਦੀ ਸੁਣਵਾਈ ਕੀਤੀ ਹੈ।