More
    HomePunjabi Newsਮਨੀਪੁਰ ਦੇ ਜਿਰੀਬਾਮ ’ਚ ਫਿਰ ਤੋਂ ਭੜਕੀ ਹਿੰਸਾ

    ਮਨੀਪੁਰ ਦੇ ਜਿਰੀਬਾਮ ’ਚ ਫਿਰ ਤੋਂ ਭੜਕੀ ਹਿੰਸਾ

    5 ਵਿਅਕਤੀਆਂ ਦੀ ਹੋਈ ਮੌਤ

    ਇੰਫਾਲ/ਬਿਊਰੋ ਨਿਊਜ਼ : ਮਨੀਪੁਰ ਵਿਚ ਫਿਰ ਤੋਂ ਹਿੰਸਾ ਭੜਕ ਉਠੀ ਹੈ। ਜਿਰੀਬਾਮ ’ਚ ਸ਼ਨੀਵਾਰ ਨੂੰ ਦੋ ਵੱਖ-ਵੱਖ ਘਟਨਾਵਾਂ ’ਚ 5 ਵਿਅਕਤੀਆਂ ਦੀ ਮੌਤ ਹੋ ਗਈ। ਪੁਲਿਸ ਅਤੇ ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪਹਿਲੀ ਘਟਨਾ ਇਕ ਬਜ਼ੁਰਗ ਨੂੰ ਉਸ ਦੇ ਘਰ ਅੰਦਰ ਦਾਖਲ ਹੋ ਕੇ ਮਾਰਨ ਦੀ ਵਾਪਰੀ ਅਤੇ ਮਿ੍ਰਤਕ ਦੀ ਪਹਿਚਾਣ ਕੁਲੇਂਦਰ ਸਿੰਘਾ ਦੇ ਰੂਪ ਵਿਚ ਹੋਈ ਹੈ। ਉਹ ਆਪਣੇ ਘਰ ਵਿਚ ਇਕੱਲਾ ਹੀ ਰਹਿੰਦਾ ਸੀ।

    ਇਸ ਤੋਂ ਬਾਅਦ ਕੁਕੀ ਅਤੇ ਮੈਤਈ ਭਾਈਚਾਰੇ ਦੇ ਲੋਕਾਂ ਦਰਮਿਆਨ ਫਾਈਰਿੰਗ ਹੋਈ ਜਿਸ ਵਿਚ 4 ਵਿਅਕਤੀਆਂ ਦੀ ਜਾਨ ਚਲੀ ਗਈ ਜਦਕਿ ਮੌਤਾਂ ਦੀ ਗਿਣਤੀ ਹੋਰ ਵਧਣ ਦੀ ਸ਼ੰਕਾ ਪ੍ਰਗਟਾਈ ਜਾ ਰਹੀ ਹੈ। ਸੂਬੇ ਵਿਚ ਵਧਦੇ ਹੋਏ ਤਣਾਅ ਨੂੰ ਦੇਖਦੇ ਹੋਏ ਸਕੂਲਾਂ, ਕਾਲਜਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਕਮੇਟੀ ਆਫ਼ ਮਨੀਪੁਰ ਇੰਟੀਗਿ੍ਰਟੀ ਨੇ ਕਾਨੂੰਨ ਵਿਵਸਥਾ ਨੂੰ ਲਾਗੂ ਕਰਨ ’ਚ ਸਰਕਾਰ ਦੀ ਨਾਕਾਮੀ ਖਿਲਾਫ਼ ਕੰਮ ਬੰਦ ਕਰਨ ਅਤੇ ਜਨਤਕ ਕਰਫਿਊ ਦਾ ਸੱਦਾ ਦਿੱਤਾ ਹੈ। ਜਿਸ ਦੇ ਚਲਦਿਆਂ ਇੰਫਾਲ ’ਚ ਸਵੇਰੇ ਤੋਂ ਹੀ ਸਾਰੀਆਂ ਦੁਕਾਨਾਂ ਬੰਦ ਹਨ ਅਤੇ ਸੜਕਾਂ ’ਤੇ ਸੰਨਾਟਾ ਹੈ।

    RELATED ARTICLES

    Most Popular

    Recent Comments