ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨੈਬੂਲਾ ਗਰੁੱਪ ਆਫ ਕੰਪਨੀਜ਼ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਮਾਨ ਨੇ ਟਵੀਟ ਕਰਕੇ ਲਿਖਿਆ, “ਸੂਬੇ ਦੇ ਕਈ ਖੇਤਰਾਂ ਵਿੱਚ ਨਿਵੇਸ਼ ਦੇ ਸਬੰਧ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ। ਫੂਡ ਪ੍ਰੋਸੈਸਿੰਗ ਪਲਾਂਟ, ਨਦੀਆਂ ਦੇ ਪਾਣੀ ਨੂੰ ਸ਼ੁੱਧ ਕਰਨ, ਪਲਾਸਟਿਕ ਬੋਤਲਾਂ ਦੇ ਰੀਸਾਈਕਲਿੰਗ ਪਲਾਂਟਾਂ ਅਤੇ ਖੇਤੀ ਵਿੱਚ ਡਰੋਨ ਤਕਨਾਲੋਜੀ ਦੀ ਵਰਤੋਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਮੁੱਖ ਮੰਤਰੀ ਨੇ ਲਿਖਿਆ, ” ਉਨ੍ਹਾਂ ਵਰਗੇ ਬਹੁਤ ਸਾਰੇ ਪੰਜਾਬੀਆਂ ਨੂੰ ਵਿਦੇਸ਼ਾਂ ‘ਚ ਸਾਡੀ ਸਰਕਾਰ ‘ਤੇ ਭਰੋਸਾ ਹੈ ਅਤੇ ਉਹ ਪੰਜਾਬ ‘ਚ ਨਿਵੇਸ਼ ਕਰਨਾ ਚਾਹੁੰਦੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਨੈਬੂਲਾ ਗਰੁੱਪ ਆਫ ਕੰਪਨੀਜ਼ ਦੇ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ
RELATED ARTICLES