ਭਾਰਤੀ ਕਿਸਾਨ ਯੂਨੀਅਨ ਚੜੂਨੀ ਅੱਜ ਦੋਫਾੜ ਹੋ ਗਈ । ਅੱਜ ਲੁਧਿਆਣਾ ਵਿੱਚ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਵੱਲੋਂ ਐਲਾਨ ਕੀਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਸੂਬਾ ਪ੍ਰਧਾਨ ਦਿਲਬਾਗ ਸਿੰਘ ਅਤੇ ਮਨਜੀਤ ਸਿੰਘ ਚੜੂਨੀ ਗਰੁੱਪ ਤੋਂ ਵੱਖ ਹੋ ਗਏ ਹਨ। ਅੱਜ ਦਾਣਾ ਮੰਡੀ ਵਿੱਚ ਹੋਈ ਮੀਟਿੰਗ ਦੌਰਾਨ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਕੌਮੀ ਪ੍ਰਧਾਨ ਮਨਜੀਤ ਸਿੰਘ ਨੇ ਕਿਹਾ ਕਿ ਸੂਬੇ ਦੇ ਮੁੱਦਿਆਂ ’ਤੇ ਕੰਮ ਨਾ ਹੋਣ ਕਾਰਨ ਉਨ੍ਹਾਂ ਨੇ ਇਹ ਫੈਸਲਾ ਲਿਆ ਹੈ। ਪ੍ਰਧਾਨ ਗੁਰਨਾਮ ਚੜੂਨੀ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ ਜਿਸ ਕਾਰਨ ਅੱਜ ਪੰਜਾਬ ਵਿੱਚ ਵੱਖਰੀ ਯੂਨੀਅਨ ਬਣਾਉਣੀ ਪਈ।
ਭਾਰਤੀ ਕਿਸਾਨ ਯੂਨੀਅਨ ਚੜੂਨੀ ਹੋਈ ਦੋਫਾੜ, ਜਾਣੋ ਕੀ ਰਹੀ ਵਜ੍ਹਾ
RELATED ARTICLES