ਪੰਜਾਬ ਅਤੇ ਚੰਡੀਗੜ੍ਹ ਵਿੱਚ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਤਾਪਮਾਨ ਵਿੱਚ ਵਾਧਾ ਹੋ ਰਿਹਾ ਹੈ। ਪਰ ਅੱਜ ਮੌਸਮ ਵਿਗਿਆਨ ਕੇਂਦਰ (IMD) ਨੇ ਚੰਡੀਗੜ੍ਹ ਅਤੇ ਪੰਜਾਬ ਦੇ ਸੰਗਰੂਰ, ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਵਿੱਚ ਬਾਰਿਸ਼ ਨੂੰ ਲੈ ਕੇ ਫਲੈਸ਼ ਅਲਰਟ ਜਾਰੀ ਕੀਤਾ ਹੈ।


