ਜਲੰਧਰ ਦੇ ਢਿੱਲੋਂ ਭਰਾਵਾਂ ਮਾਨਵਜੀਤ ਅਤੇ ਜਸ਼ਨਬੀਰ ਦੀ ਖੁਦਕੁਸ਼ੀ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖਤ ਟਿੱਪਣੀ ਕੀਤੀ ਹੈ। ਪਟੀਸ਼ਨਕਰਤਾ ਨੇ ਅਦਾਲਤ ‘ਚ ਐਸਆਈਟੀ ਦੀ ਜਾਂਚ ‘ਤੇ ਸਵਾਲ ਉਠਾਏ ਸਨ। ਜਿਸ ‘ਤੇ ਅਦਾਲਤ ਨੇ ਮਾਮਲੇ ਦੀ ਸਮੁੱਚੀ ਜਾਂਚ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਨਾਲ ਹੀ ਹਾਈਕੋਰਟ ਨੇ ਜਾਂਚ ਕਰ ਰਹੀ ਐਸਆਈਟੀ ਨੂੰ 31 ਦਸੰਬਰ ਤੱਕ ਮਾਮਲੇ ਦੀ ਵਿਸਤ੍ਰਿਤ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਜਲੰਧਰ ਦੇ ਢਿੱਲੋਂ ਭਰਾਵਾਂ ਵਲੋਂ ਆਤਮਹੱਤਿਆ ਮਾਮਲੇ ਤੇ ਕੋਰਟ ਨੇ ਕੀਤੀ ਸਖ਼ਤ ਟਿੱਪਣੀ
RELATED ARTICLES